ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਤੇ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

Global Team
2 Min Read

ਚੰਡੀਗੜ੍ਹ: ਪੰਜਾਬ ‘ਚ ਅੱਜ ਭਾਰੀ  ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਹੀ ਬਾਰਿਸ਼ ਦੇਖੀ ਜਾ ਰਹੀ ਹੈ ਤੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਵਾਲਾ ਮੌਸਮ ਬਣਿਆ ਹੋਇਆ ਹੈ ਤੇ ਕਿਸੇ ਵੀ ਵੇਲੇ ਬਾਰਿਸ਼ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਨੇ 28 ਅਤੇ 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਇਸ ਲਈ ਮੌਸਮ ਵਿਭਾਗ ਨੇ ਇਹਨਾਂ ਦੋ ਦਿਨਾਂ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੋਇਆ ਹੈ।

ਚੰਡੀਗੜ੍ਹ ਵਿੱਚ ਸਵੇਰੇ 6:30 ਤੋਂ 7:00 ਵਜੇ ਤੋਂ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ‘ਤੇ ਲੰਬੇ-ਲੰਬੇ ਟਰੈਫਿਕ ਜਾਮ ਵੀ ਲੱਗੇ ਹੋਏ ਸਨ।

ਪੰਜਾਬ ਦੇ 4 ਜ਼ਿਲ੍ਹਿਆਂ ਚ ਅੱਜ ਬਾਰਿਸ਼ ਦਾ ਆਰੇਂਜ, ਜਦੋਂਕਿ 9 ਜ਼ਿਲ੍ਹਿਆਂ ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ। ਪਠਾਨਕੋਟ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਚ ਭਾਰੀ ਬਾਰਿਸ਼ ਨੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment