ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ, ਜੰਮੂ ਕਸ਼ਮੀਰ ‘ਚ ਵਰ੍ਹਿਆਂ ਪੁਰਾਣੀ ਮੰਗ ਹੋਈ ਪੂਰੀ

Global Team
1 Min Read

ਸ਼੍ਰੀਨਗਰ: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਭਾਈਚਾਰੇ ਦੀ ਵਰ੍ਹਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ। ਜੰਮੂ ਅਤੇ ਕਸ਼ਮੀਰ ਸਰਕਾਰ ਦੇ ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ SO-597 ਜਾਰੀ ਕੀਤਾ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜਿਸ ਤੋਂ ਬਾਅਦ ਹੁਣ ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ।

5 ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment