ਆਂਧਰਾ ਪ੍ਰਦੇਸ਼: ਵਿਜੇਵਾੜਾ ‘ਚ ਇਕ ਹੋਟਲ ‘ਚ ਲੱਗੀ ਭਿਆਨਕ ਅੱਗ, 7 ਲੋਕਾਂ ਦੀ ਮੌਤ

TeamGlobalPunjab
2 Min Read

ਅਮਰਾਵਤੀ : ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਲਪੇਟ ‘ਚ ਆਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਬਚਾਏ ਜਾ ਚੁੱਕੇ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੇ ਅਮਲੇ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਦਰਅਸਲ, ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਫਿਲਹਾਲ ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਹਾਦਸਾ ਹੋਟਲ ਸਵਰਨ ਪੈਲੇਸ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹੋਟਲ ਵਿੱਚ ਤਕਰੀਬਨ 40 ਲੋਕਾਂ ਮੌਜੂਦ ਸਨ। ਇਸ ਵਿੱਚ 30 ਮਰੀਜ਼ ਕੋਰੋਨਾ ਦੇ ਅਤੇ 10 ਲੋਕਾਂ ਦਾ ਹਸਪਤਾਲ ਸਟਾਫ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹੋਟਲ ਨੂੰ ਕੋਰੋਨਾ ਮਰੀਜ਼ਾ ਦੇ ਇਲਾਜ ਲਈ ਇਸਤੇਮਾਲ ਕੀਤਾ ਜਾ ਰਿਹਾ ਸੀ।

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ । ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦਾ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਜਗਨਮੋਹਨ ਰੈਡੀ ਨੇ ਸਾਰੇ ਅਧਿਕਾਰੀਆਂ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਸਿੱਧੀ ਰਿਪੋਰਟ ਉਨ੍ਹਾਂ ਨੂੰ ਦੇਣ ਲਈ ਕਿਹਾ ਹੈ।

ਦੱਸ ਦਈਏ ਕਿ ਹਾਲ ਹੀ ‘ਚ ਅਹਿਮਦਾਬਾਦ ਦੇ ਨਵਰੰਗਪੁਰਾ ਇਲਾਕੇ ‘ਚ ਸਥਿਤ ਇਕ ਕੋਵਿਡ-19 ਹਸਪਤਾਲ ‘ਚ ਭਿਆਨਕ ਅੱਗ ਲੱਗਣ ਕਾਰਨ 8 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਅੱਗ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਆਈਸੀਯੂ ਵਾਰਡ ‘ਚ ਲੱਗੀ ਸੀ।

- Advertisement -

Share this Article
Leave a comment