ਆਂਧਰਾ ਪ੍ਰਦੇਸ਼ ‘ਚ ਪੀਐੱਮ ਮੋਦੀ ਦੇ ਹੈਲੀਕਾਪਟਰ ਨੇੜੇ ਛੱਡੇ ਗਏ ਗੁਬਾਰੇ, 3 ਕਾਂਗਰਸੀ ਵਰਕਰ ਹਿਰਾਸਤ ‘ਚ

ਅਮਰਾਵਤੀ- ਆਂਧਰਾ ਪ੍ਰਦੇਸ਼ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ ਕੁਝ ਪਲਾਂ ਬਾਅਦ, ਇੱਕ ਕਾਂਗਰਸੀ ਵਰਕਰ ਨੇ ਉਨ੍ਹਾਂ ਦੇ ਹੈਲੀਕਾਪਟਰ ਦੇ ਨੇੜੇ ਕਾਲੇ ਗੁਬਾਰੇ ਛੱਡੇ। ਇੱਕ ਨਿਊਜ਼ ਏਜੰਸੀ ਨੇ ਇਸ ਦਾ ਇੱਕ ਵੀਡੀਓ ਵੀ ਜਾਰੀ ਕੀਤਾ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੋਮਵਾਰ ਨੂੰ ਜਦੋਂ ਪੀਐਮ ਮੋਦੀ ਦਾ ਹੈਲੀਕਾਪਟਰ ਵਿਜੇਵਾੜਾ ਵਿੱਚ ਉਡਾਣ ਭਰ ਰਿਹਾ ਸੀ ਤਾਂ ਗੁਬਾਰੇ ਛੱਡੇ ਜਾ ਰਹੇ ਸਨ। ਦਰਅਸਲ, ਕੁਝ ਕਾਂਗਰਸੀ ਨੇਤਾ ਉਸ ਏਅਰਪੋਰਟ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਜਿੱਥੋਂ ਪੀਐਮ ਮੋਦੀ ਦੇ ਹੈਲੀਕਾਪਟਰ ਨੇ ਉਡਾਣ ਭਰੀ ਸੀ। ਉਹ ਕਾਲੇ ਗੁਬਾਰੇ ਅਤੇ ਤਖ਼ਤੀਆਂ ਫੜ ਕੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਇਸ ਦੌਰਾਨ ਕ੍ਰਿਸ਼ਨਾ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਇਸ ਮਾਮਲੇ ਵਿੱਚ 3 ਕਾਂਗਰਸੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ, “ਗੰਨਾਵਰਮ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ ਤੁਰੰਤ ਬਾਅਦ ਕਾਲੇ ਗੁਬਾਰੇ ਛੱਡਣ ਦੇ ਦੋਸ਼ ਵਿੱਚ ਤਿੰਨ ਕਾਂਗਰਸੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।” ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਹਵਾਈ ਅੱਡੇ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਦਾ ਇਤਿਹਾਸ ਕੁਝ ਸਾਲਾਂ ਜਾਂ ਕੁਝ ਲੋਕਾਂ ਤੱਕ ਸੀਮਤ ਨਹੀਂ ਹੈ, ਸਗੋਂ ਇਹ ਦੇਸ਼ ਦੇ ਹਰ ਕੋਨੇ ਤੋਂ ਦਿੱਤੀਆਂ ਕੁਰਬਾਨੀਆਂ ਦਾ ਇਤਿਹਾਸ ਹੈ। ਪੀਐਮ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੀਮਾਵਰਮ ਵਿੱਚ ਅਲੂਰੀ ਸੀਤਾਰਾਮ ਰਾਜੂ ਦੀ 30 ਫੁੱਟ ਦੀ ਕਾਂਸੀ ਦੀ ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਦੀ 125ਵੀਂ ਜਯੰਤੀ ਅਤੇ ਰਾਮਪਾ ਵਿਦਰੋਹ ਦੀ ਸ਼ਤਾਬਦੀ ਸਾਲ ਭਰ ਮਨਾਈ ਜਾਵੇਗੀ। ਉਨ੍ਹਾਂ ਕਿਹਾ, ”ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਨਾਲ-ਨਾਲ ਅਲੂਰੀ ਸੀਤਾਰਾਮ ਰਾਜੂ ਦੀ 125ਵੀਂ ਜੈਅੰਤੀ ਅਤੇ ਰਾਮਪਾ ਵਿਦਰੋਹ ਦੇ 100 ਸਾਲ ਮਨਾ ਰਿਹਾ ਹੈ।” ‘ਮਨਯਮ ਵੀਰੂਡੂ’ (ਜੰਗਲਾਤ ਹੀਰੋ) ਦੇ ਨਾਂ ਨਾਲ ਮਸ਼ਹੂਰ ਅਲੂਰੀ ਨੇ ਰਾਮਪਾ ਵਿਦਰੋਹ ਦੀ ਅਗਵਾਈ ਕੀਤੀ ਸੀ, ਜੋ ਕਿ 1922 ਵਿੱਚ ਸ਼ੁਰੂ ਹੋਈ ਸੀ।

ਪੀਐਮ ਮੋਦੀ ਨੇ ਕਿਹਾ, ‘ਆਜ਼ਾਦੀ ਦੀ ਲੜਾਈ ਸਿਰਫ਼ ਕੁਝ ਸਾਲਾਂ, ਕੁਝ ਖੇਤਰਾਂ ਜਾਂ ਕੁਝ ਲੋਕਾਂ ਦਾ ਇਤਿਹਾਸ ਨਹੀਂ ਹੈ। ਇਹ ਦੇਸ਼ ਦੇ ਹਰ ਕੋਨੇ ਤੋਂ ਕੁਰਬਾਨੀਆਂ ਦਾ ਇਤਿਹਾਸ ਹੈ। ਅਲੂਰੀ ਸੀਤਾਰਾਮ ਰਾਜੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਛੋਟੀ ਉਮਰ ਵਿੱਚ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਆਪਣੇ ਆਪ ਨੂੰ ਆਦਿਵਾਸੀਆਂ ਦੀ ਭਲਾਈ ਅਤੇ ਦੇਸ਼ ਲਈ ਸਮਰਪਿਤ ਕਰ ਦਿੱਤਾ ਸੀ, ਅਤੇ ਛੋਟੀ ਉਮਰ ਵਿੱਚ ਹੀ ‘ਸ਼ਹੀਦ’ ਬਣ ਗਏ ਸਨ। ਆਪਣੇ ਜੀਵਨ ਨੂੰ ਪ੍ਰੇਰਨਾਦਾਇਕ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੂਰੀ “ਭਾਰਤ ਦੀ ਸੰਸਕ੍ਰਿਤੀ, ਕਬਾਇਲੀ ਪਛਾਣ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਸੀ।” ਮੋਦੀ ਨੇ ਕਿਹਾ ਕਿ ਅਲੂਰੀ ਨੇ ਬ੍ਰਿਟਿਸ਼ ਸ਼ਾਸਕਾਂ ਨੂੰ ਉਨ੍ਹਾਂ ਨੂੰ ਰੋਕਣ ਲਈ ਚੁਣੌਤੀ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਜੈਸ਼-ਏ-ਮੁਹੰਮਦ ਦਾ ਅੱਤਵਾਦੀ ਸਹਾਰਨਪੁਰ ਤੋਂ ਗ੍ਰਿਫਤਾਰ, ਹਮਲੇ ਦੀ ਰਚ ਰਿਹਾ ਸੀ ਸਾਜਿਸ਼

ਨਿਊਜ਼ ਡੈਸਕ: ਜੈਸ਼-ਏ-ਮੁਹੰਮਦ ਦਾ ਅੱਤਵਾਦੀ ਸਹਾਰਨਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮੁਹੰਮਦ …

Leave a Reply

Your email address will not be published.