ਆਂਗਣਵਾੜੀ ਕੇਂਦਰਾਂ ਨੂੰ ਵੀ ਕੀਤਾ ਬੰਦ, ਬੱਚਿਆਂ ਦੀ ਸੁਰੱਖਿਆ ਲਈ ਲਿਆ ਫੈਸਲਾ

TeamGlobalPunjab
1 Min Read

ਚੰਡੀਗੜ੍ਹ :ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਰਨਾ ਵਾਇਰਸ ਕਰਕੇ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤੇ ਉਹਨਾਂ ਮਾਸਕ ਪਹਿਨਣ, ਹੱਥ ਧੋਣ ਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ, ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।

ਚੌਧਰੀ ਨੇ ਕਿਹਾ ਕਿ ਵਰਕਰ ਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਤੇ ਵਿਭਾਗ ਦੁਆਰਾ ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਿਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ।

Share this Article
Leave a comment