ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੜਕਸਾਰ ਖਜ਼ਾਨਾ ਮੰਤਰੀ ਦੇ ਘਰ ਦਾ ਕੀਤਾ ਘਿਰਾਓ

TeamGlobalPunjab
1 Min Read

ਚੰਡੀਗੜ੍ਹ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਤੜਕਸਾਰ ਸਵੇਰੇ 5 ਵਜ਼ੇ ਹੀ ਪਿੰਡ ਬਾਦਲ ਵਿਖੇ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।‌

ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿੰਡ ਬਾਦਲ ਵੱਲ ਵਹੀਰਾਂ ਘੱਤ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਉਹਨਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਲਾਰਿਆਂ ਵਿੱਚ ਰੱਖਿਆ।

Share this Article
Leave a comment