ਕੇਜਰੀਵਾਲ ਨੇ ਅਨੋਮਲ ਗਗਨ ਮਾਨ ਦਾ ਵਧਾਇਆ ਮਾਣ, ਦਿੱਤੀ ਵੱਡੀ ਜ਼ਿੰਮੇਦਾਰੀ

TeamGlobalPunjab
2 Min Read

ਚੰਡੀਗੜ੍ਹ : ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ। ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਨਿਯੁਕਤ ਕੀਤਾ ਹੈ।

 

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ – ”ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਵਾ ਦਰ ਦਰ ਭਟਕ ਰਿਹਾ ਹੈ। ਉਹ ਆਮ ਆਦਮੀ ਪਾਰਟੀ ਵੱਲ ਵੱਡੀ ਉਮੀਦ ਨਾਲ ਦੇਖ ਰਿਹਾ ਹੈ। ਤੁਹਾਨੂੰ ਨਵੀਂ ਜ਼ਿੰਮੇਦਾਰੀ ਦੇ ਲਈ ਵਧਾਈ। ਨੌਜਵਾਨਾਂ ਦੇ ਨਾਲ ਮਿਲ ਕੇ ਹੁਣ ਨਵਾਂ ਪੰਜਾਬ ਬਣਾਉਣਾ ਹੈ।”

 

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਟਵੀਟਰ ਤੋਂ ਵੀ ਅਨਮੋਲ ਗਗਨ ਮਾਨ ਨੂੰ ਦਿੱਤੀ ਵੱਡੀ ਜ਼ਿੰਮੇਦਾਰੀ ਦਾ ਐਲਾਨ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਪੰਜਾਬ ਦੇ ਟਵੀਟਰ ‘ਤੇ ਲਿਖਿਆ ਗਿਆ ਕਿ – ”ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ।”

Share This Article
Leave a Comment