ਚੋਣ ਕਮਿਸ਼ਨਰ ਵੱਲੌਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

Global Team
2 Min Read

ਦਿੱਲੀ : ਚੋਣ ਕਮਿਸ਼ਨ ਨੇ ਅੱਜ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।  ਹਰਿਆਣਾ ‘ਚ 1 ਅਕਤੂਬਰ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਇੱਕ ਪੜਾਅ ‘ਚ ਵੋਟਿੰਗ ਹੋਵੇਗੀ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਜੰਮੂ -ਕਸ਼ਮੀਰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਪੂਰਨ ਰਾਜ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਇਸ ਦੀ ਵਿਧਾਨ ਸਭਾ ਦੀ ਤਸਵੀਰ ਵੀ ਬਦਲ ਗਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 24 ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਉਂਦੀਆਂ ਹਨ।

ਉਨ੍ਹਾਂ ਕਿਹਾ, ‘ਜੰਮੂ-ਕਸ਼ਮੀਰ ਵਿੱਚ ਅਸੀਂ ਜਿਨ੍ਹਾਂ ਸਿਆਸੀ ਪਾਰਟੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਸਾਰੀਆਂ ਦਾ ਵਿਚਾਰ ਸੀ ਕਿ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਤੁਹਾਨੂੰ ਯਾਦ ਹੋਵੇਗਾ ਕਿ ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ ਲੋਕਤੰਤਰ ਦੀ ਤਾਕਤ ਸਨ। ਉਮੀਦ ਅਤੇ ਜਮਹੂਰੀਅਤ ਦੀ ਝਲਕ ਇਹ ਦਰਸਾਉਂਦੀ ਹੈ ਕਿ ਲੋਕ ਆਪਣੀ ਕਿਸਮਤ ਆਪ ਬਦਲਣਾ ਚਾਹੁੰਦੇ ਹਨ। ਲੋਕ ਦੇਸ਼ ਦੇ ਭਵਿੱਖ ਨੂੰ ਬਦਲਣ ਦਾ ਹਿੱਸਾ ਬਣਨਾ ਚਾਹੁੰਦੇ ਹਨ।

ਰਾਜੀਵ ਕੁਮਾਰ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ 2 ਕਰੋੜ ਤੋਂ ਵੱਧ ਵੋਟਰ ਹਨ। 90 ਵਿੱਚੋਂ 73 ਸੀਟਾਂ ਜਨਰਲ ਹਨ। ਹਰਿਆਣਾ ਵਿੱਚ 27 ਅਗਸਤ ਨੂੰ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਹਰਿਆਣਾ ਵਿੱਚ 20 ਹਜ਼ਾਰ 269 ਪੋਲਿੰਗ ਸਟੇਸ਼ਨ ਹਨ।

Share This Article
Leave a Comment