ਕਿਸਾਨ ਜਥੇਬੰਦੀ ਦਾ ਐਲਾਨ,15 ਦਸੰਬਰ ਤੋਂ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ

Rajneet Kaur
2 Min Read

ਅੰਮ੍ਰਿਤਸਰ : ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਨੂੰ ਲੈ ਕੇ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਪੰਜਾਬ ਦੇ ਟੋਲ ਪਲਾਜ਼ਾ 15 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ 7 ਦਸੰਬਰ ਨੂੰ ਸਾਰੇ ਡੀਸੀ ਦਫ਼ਤਰਾਂ ਦੇ ਮੁੱਖ ਗੇਟ ਬੰਦ ਕਰ ਦਿੱਤੇ ਜਾਣਗੇ ਤੇ ਚਾਰ ਘੰਟੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਜਾਣਕਾਰੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ। 12 ਦਸੰਬਰ ਨੂੰ ਪੰਜਾਬ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਲੰਘੇ 9 ਦਿਨਾਂ ਤੋਂ ਜਥੇਬੰਦੀਆਂ ਲਗਾਤਾਰ ਡੀਸੀ ਦਫ਼ਤਰਾਂ ’ਤੇ ਧਰਨੇ ਲਾ ਕੇ ਜਨਤਾ ਦੀਆਂ ਮੰਗਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਅੱਗੇ ਰੱਖ ਰਹੀ ਹੈ ਪਰ ਸਰਕਾਰ ਵਲੋਂ ਕੋਈ ਵੀ ਐਕਸ਼ਨ ਨਹੀਂ ਲਿਆ ਜ ਲਿਆ ਜਾ ਰਿਹਾ।

ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਇਨਸਾਫ਼, ਐਮਐਸਪੀ ਗਰੰਟੀ ਐਕਟ, ਕਿਸਾਨ ਦੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅਖੀਰ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਜੋ ਅਜੇ ਤੱਕ ਪੂਰੇ ਨਹੀਂ ਕੀਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment