ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦੇ ਇਲਾਜ ਲਈ ਹਰੇਕ ਮਰੀਜ਼ ਨੂੰ 1.5 ਲੱਖ ਰੁਪਏ ਦੇਣ ਦਾ ਐਲਾਨ : ਸੰਜੀਵ ਅਰੋੜਾ

Rajneet Kaur
2 Min Read
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਬੁੱਧਵਾਰ ਨੂੰ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਐਮ.ਪੀ. ਅਰੋੜਾ ਨੇ ਕਿਹਾ ਕਿ ਭਾਰਤ ਵਿੱਚ ਡਾਕਟਰੀ ਖਰਚੇ ਬਹੁਤ ਜ਼ਿਆਦਾ ਹਨ ਅਤੇ ਕੈਂਸਰ ਦੇ ਇਲਾਜ ਦੇ ਮਾਮਲੇ ਵਿੱਚ ਲੱਖਾਂ ਰੁਪਏ ਦਾ ਖਰਚਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਕੈਂਸਰ ਦਾ ਕੋਈ ਵੀ ਮਰੀਜ਼ ਇਲਾਜ ਦੀ ਘਾਟ ਕਾਰਨ ਇਸ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋਵੇ।  ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਆਪਣੀ ਮਾਤਾ, ਜੋ ਕਿ ਹਾਲ ਹੀ ਵਿੱਚ ਬ੍ਰੈਸਟ ਕੈਂਸਰ ਦੇ ਚਲਦਿਆਂ ਦਮ ਤੋੜ ਗਈ ਸੀ, ਦੀ ਯਾਦ ਵਿੱਚ ‘ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ’ ਬਣਾਇਆ ਹੈ। ਇਹ ਟਰੱਸਟ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5  ਲੱਖ ਰੁਪਏ ਦਾ ਮੁਫਤ ਇਲਾਜ ਕਰਵਾਏਗਾ।
ਦਸਣਯੋਗ ਹੈ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜਾਂ ਨੂੰ ਪਹਿਲਾਂ ਹੀ ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1.5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਤਜਵੀਜ਼ਸ਼ੁਦਾ ਇਲਾਜ ਟਰੱਸਟ ਵੱਲੋਂ ਮੇਲ ਖਾਂਦੇ ਯੋਗਦਾਨ ਦੇ ਰੂਪ ਵਿੱਚ ਹੋਵੇਗਾ। ਇਸ ਲਈ ਮਰੀਜ਼ ਦਾ ਕੁੱਲ 3 ਲੱਖ ਰੁਪਏ ਦਾ ਇਲਾਜ ਮੁਫ਼ਤ ਹੋਵੇਗਾ।
Share This Article
Leave a Comment