ਪਟਿਆਲਾ : ਪਟਿਆਲਾ ਵਿੱਚ ਮੇਅਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੇ ਕੁੰਦਨ ਗੋਗੀਆ ਨੂੰ ਸ਼ਾਹੀ ਸ਼ਹਿਰ ਦਾ ਮੇਅਰ ਬਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਨੂੰ ਬਣਾਇਆ ਗਿਆ ਹੈ। ਇਸ ਨਾਲ ‘ਆਪ’ ਪੰਜਾਬ ‘ਚ ਪਹਿਲੀ ਵਾਰ ਨਿਗਮ ਹਾਊਸ ਚਲਾਏਗੀ।
ਅੱਜ ਸ਼ਹਿਰ ਦੇ ਲੁਧਿਆਣਾਵੀ ਹਾਲ ਵਿਚ ਹੋਏ ਸਹੁੰ ਚੁੱਕ ਸਮਾਗਮ ਤੋਂ ਬਾਅਦ ਇਹ ਐਲਾਨ ਕਰ ਦਿੱਤਾ ਗਿਆ ਹੈ। ਸਹੁੰ ਚੁਕਾਉਣ ਲਈ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਪਹੁੰਚੇ ਹੋਏ ਸਨ। ਇਸ ਮੌਕੇ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ , ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਪਹੁੰਚੇ ਹੋਏ ਹਨ।
ਦੱਸ ਦੇਈਏ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨੂੰ 43 ਸੀਟਾਂ ਮਿਲੀਆਂ ਸਨ। ਜਿਨ੍ਹਾਂ ਵਿੱਚੋਂ 35 ਸੀਟਾਂ ’ਤੇ ਚੋਣ ਜਿੱਤੀ ਗਈ ਜਦਕਿ 8 ਸੀਟਾਂ ਬਿਨਾਂ ਮੁਕਾਬਲਾ ਜਿੱਤੀਆਂ ਗਈਆਂ। ਜਦਕਿ ਕਾਂਗਰਸ 4, ਭਾਜਪਾ 4 ਅਤੇ ਅਕਾਲੀ ਦਲ ਸਿਰਫ 2 ਸੀਟਾਂ ‘ਤੇ ਹੀ ਜਿੱਤ ਹਾਸਿਲ ਕਰ ਸਕੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।