ਚੰਡੀਗੜ੍ਹ ਯੂਨੀਵਰਸਿਟੀ ‘ਚ ਦੋ ਦਿਨ ਦੀ ਛੁੱਟੀ ਦਾ ਐਲਾਨ

Rajneet Kaur
2 Min Read

ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ 60 ਵਿਦਿਆਰਥਣਾਂ ਦੇ ਨਹਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਸ ਮਾਮਲੇ ਸਬੰਧੀ ਐਫਆਈਆਰ ਦਰਜ ਕਰਕੇ ਮੁਲਜ਼ਮ ਵਿਦਿਆਰਥਣ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਨਾਲ ਹੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਯੂਨਿਟ ‘ਚ 19 ਤੇ 20 ਸਤੰਬਰ ਯਾਨੀ ਦੋ ਦਿਨ ਦੀ ਛੁੱਟੀ ਕਰ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਅਧਿਆਪਕਾਂ ਅਤੇ ਗੈਰ ਵਿੱਦਿਅਕ ਵਿਭਾਗ ਦੇ ਸਟਾਫ਼ ਨੂੰ ਆਉਣ ਲਈ ਕਿਹਾ ਗਿਆ ਹੈ।

ਵੀਡੀਓ ਲੀਕ ਮਾਮਲੇ ਵਿਚ ਆਈਜੀ ਗੁਰਪ੍ਰੀਤ ਦਾ ਕਹਿਣਾ ਹੈ ਕਿ ਸ਼ਿਮਲਾ ਦਾ ਇਕ ਨੌਜਵਾਨ ਦੋਸ਼ੀ ਲੜਕੀ ਨੂੰ ਜਾਣਦਾ ਹੈ। ਉਸ ਦੇ ਫੜੇ ਜਾਣ ਦੇ ਬਾਅਦ ਜ਼ਿਆਦਾ ਜਾਣਕਾਰੀ ਮਿਲ ਸਕੇਗੀ। ਉਸ ਦੇ ਮੋਬਾਈਲ ਫੋਨ ਦੀ ਵੀ ਫੋਰੈਂਸਿੰਕ ਜਾਂਚ ਹੋਵੇਗੀ।

ਦੱਸ ਦੇਈਏ ਕਿ ਮੋਹਾਲੀ ਸਥਿਤ ਗਰਲਜ਼ ਹੋਸਟਲ ਵਿਚ ਇਕ ਵਿਦਿਆਰਥਣ ਨੇ ਹੋਰਨਾਂ ਵਿਦਿਆਰਥੀਆਂ ਦੇ ਨਹਾਉਂਦੇ ਸਮੇਂ ਦੀ ਵੀਡੀਓ ਬਣਾਈ ਤੇ ਇਸ ਨੂੰ ਆਪਣੇ ਇਕ ਦੋਸਤ ਨੂੰ ਭੇਜ ਦਿੱਤੀ ਜੋ ਕਿ ਸ਼ਿਮਲਾ ਰਹਿੰਦਾ ਹੈ। ਉਸ ਨੇ ਇਹ ਵੀਡੀਓ ਇੰਟਰਨੈੱਟ ‘ਤੇ ਵਾਇਰਲ ਕਰ ਦਿੱਤੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ 8 ਵਿਦਿਆਰਥਣਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ, ਜਿਸ ਦਾ ਪੁਲਿਸ ਨੇ ਖੰਡਨ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ.ਆਰ.ਐਸ.ਬਾਵਾ ਨੇ ਕਿਹਾ ਹੈ ਕਿ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ ਜਦਕਿ ਸੱਚਾਈ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕਦਮ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment