ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਸੱਦਣ ਦਾ ਐਲਾਨ ਕੀਤਾ ਹੈ। ਇਹ ਇਜਲਾਸ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ । ਇਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸਿੱਖ ਕੌਮ ਦੀ ਪ੍ਰਤੀਨਿੱਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਸ ਵਾਰ ਜਨਰਲ ਇਜਲਾਸ 28 ਅਕਤੂਬਰ 2024 ਨੂੰ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਇਹ ਇਜਲਾਸ ਦੁਪਹਿਰ 12 ਵਜੇ ਕੀਤਾ ਜਾਵੇਗਾ।
— Harjinder Singh Dhami (@SGPCPresident) October 7, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।