ਚੰਡੀਗੜ੍ਹ: ਜਿੱਥੇ ਪੰਜਾਬ ’ਚ ਚੋਣਾਂ ਕਾਰਨ ਸਿਆਸੀ ਅਖਾੜਾ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਇੱਕ ਹੋਰ ਪੰਜਾਬ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਹੈ। ਜਿਸ ਕਾਰਨ ਪੰਜਾਬ ਦੀ ਮਾਨ ਸਰਕਾਰ ਵੀ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਵਾਇਰਲ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਦੱਸੀ ਜਾ ਰਹੀ ਹੈ।
ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਹੁਣ ਜਾਣਕਾਰੀ ਮਿਲੀ ਹੈ ਕੀ ‘ਆਪ’ ਦੇ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਪਰ ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮੰਤਰੀ ਹੈ ਅਤੇ ਸਰਕਾਰ ਨੂੰ ਚੰਗਾ ਪੈਸਾ ਕਮਾ ਕੇ ਦੇ ਰਿਹਾ ਹੈ। ਜਿਸ ਕਰਕੇ ਇਸ ਮਾਮਲੇ ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਇਸ ਧਰਤੀ ਤੇ ਗੈਰ ਇਖ਼ਲਾਕੀ ਕੰਮ ਕਰਨ ਵਾਲੇ ਜਨਤਾ ਦੇ ਨੁਮਾਇੰਦੇ ਹੋ ਸਕਦੇ ਹਨ, ਤੇ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਕਿ ਇਨ੍ਹਾਂ ਸਾਰੇ ਸਬੂਤਾਂ ਦੇ ਬਾਵਜੂਦ ਇਸ ਤੇ ਕਾਰਵਾਈ ਕਿਉਂ ਨਹੀਂ ਕਰ ਰਹੇ।
👉ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ।
👉 ਮੈਨੂੰ ਹੁਣ ਜਾਣਕਾਰੀ ਮਿਲੀ ਹੈ ਕੀ ਹੁਣ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ।
👉ਪਰ ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮਿਨਿਸਟਰ ਹੈ ਹੈ… pic.twitter.com/l9R3FIodZb
— Bikram Singh Majithia (@bsmajithia) May 27, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।