ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ

Rajneet Kaur
2 Min Read

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ।ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ  ਜਗਤਾਰ ਸਿੰਘ ਵਾਸੀ ਪਿੰਡ ਮੂਸੇਵਾਲਾ ਨੂੰ  ਇਮੀਗ੍ਰੇਸ਼ਨ ਵਿਭਾਗ ਨੇ  ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ।  ਉਹ ਇੱਥੋਂ  ਏਅਰ ਇੰਡੀਆ  ਹਵਾਈ ਕੰਪਨੀ ਦੀ ਇਕ ਉਡਾਣ ਰਾਹੀਂ ਦੁਬਈ ਜਾਣ ਦੀ ਤਾਕ ਵਿੱਚ ਸੀ। ਕਾਬੂ ਕਰਨ ਉਪਰੰਤ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕੀਤਾ ਗਿਆ।

ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਿਤ ਦਿਨ ਪੁਲਿਸ ਦੀ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋ ਰਹੇ ਹਨ।ਹੁਣ ਜੱਗੂ ਭਗਵਾਨਪੁਰੀਆ ਨੇ ਪੁਲਿਸ ਨੂੰ ਦੱਸਿਆ ਹੈ ਕਿ ਮੂਸੇਵਾਲਾ ਨੂੰ ਕਤਲ ਕਰਨ ਲਈ ਵਰਤੇ ਗਏ ਹਥਿਆਰ ਲੁਧਿਆਣਾ ਤੋਂ ਲਿਆਂਦੇ ਗਏ ਸਨ।

ਪੁਲਿਸ ਦੇ ਸਹਾਇਕ ਕਮਿਸ਼ਨਰ ਕਮਲਜੀਤ ਸਿੰਘ ਨੇ ਦੱਸਿਆ  ਕਿ ਉਹ ਸਵੇਰੇ 8.15 ਵਜੇ ਦੁਬਈ ਜਾਣ ਵਾਲੀ ਉਡਾਨ ਰਾਹੀ ਦੁਬਈ ਜਾ ਰਿਹਾ ਸੀ । ਪਰ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ  ਗਿਆ ਹੈ।  ਇਹ ਵਿਅਕਤੀ ਪਿੰਡ ਮੂਸੇਵਾਲ ਦਾ ਹੀ ਵਾਸੀ ਹੈ। ਮਾਨਸਾ ਪੁਲਿਸ ਦੇ ਐਸਐਸਪੀ ਗੌਰਵ ਤੂਰਾ ਨੇ ਦਸਿਆ  ਕਿ ਸਿੱਧੂ ਮੂਸੇਵਾਲ ਦੇ ਪਰਿਵਾਰ ਵਲੋਂ ਦੋਸ਼ ਲਾਇਆ  ਗਿਆ  ਸੀ ਕਿ ਇਹ ਵਿਅਕਤੀ ਵੀ ਕਤਲ ਦੀ ਯੋਜਨਾ ਵਿਚ ਸ਼ਾਮਲ ਸੀ ਅਤੇ ਇਸ ਨੇ ਸਿੱਧੂ ਮੂਸੇਵਾਲ ਦੀਆਂ ਗਤੀਵਿਧੀਆਂ ਦੀ ਰੈਕੀ ਕੀਤੀ ਸੀ। ਉਨ੍ਹਾਂ ਦੱਸਿਆ  ਕਿ ਇਸ ਵਿਅਕਤੀ ਨੇ ਜਾਂਚ ਵਿਚ ਸ਼ਮੂਲੀਅਤ ਵੀ ਕੀਤੀ ਸੀ।  ਉਨ੍ਹਾਂ ਕਿਹਾ ਕਿ ਮਾਮਲਾ ਅਜੇ ਜਾਂਚ ਅਧੀਨ ਹੈ ਇਸ ਲਈ ਉਸਨੂੰ ਦੇਸ਼ ਛੱਡ ਕੇ ਜਾਣ ਦਾ ਯਤਨ ਨਹੀ ਕਰਨਾ ਚਾਹੀਦਾ ਸੀ। ਇਸ ਮਾਮਲੇ ਵਿਚ   ਉਸ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment