ਡਰੋਨ ਨਾਲ ਹਥਿਆਰ ਸਪਲਾਈ ਮਾਮਲੇ ‘ਚ ਇੱਕ ਹੋਰ ਵਿਅਕਤੀ ਗ੍ਰਿਫਤਾਰ? ਦੇਖੋ ਹੁਣ ਤੱਕ ਕੁੱਲ ਕਿੰਨੀਆਂ ਹੋਈਆਂ ਗ੍ਰਿਫਤਾਰੀਆਂ?

TeamGlobalPunjab
1 Min Read

ਅੰਮ੍ਰਿਤਸਰ : ਜਿਸ ਦਿਨ ਤੋਂ ਕਸ਼ਮੀਰ ਅੰਦਰ ਧਾਰਾ 370 ਹਟਾਈ ਗਈ ਹੈ ਉਸ ਦਿਨ ਤੋਂ ਹੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸੇ ਸਿਲਸਿਲੇ ‘ਚ ਬੀਤੇ ਦਿਨੀ  ਪਾਕਿ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ ‘ਚ ਹਥਿਆਰਾਂ  ਦੀ ਸਪਲਾਈ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਅਤੇ ਖੂਫੀਆ ਏਜੰਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਅੱਜ ਯਾਨੀ ਸ਼ੁੱਕਰਵਾਰ ਤੱਕ ਪੁਲਿਸ ਵੱਲੋਂ 9 ਵਿਅਕਤੀਆਂ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ। ਜਾਣਕਾਰੀ ਮੁਤਾਬਿਕ ਹੁਣ ਪੁਲਿਸ ਵੱਲੋਂ ਇਸ ਮਾਮਲੇ ਵਿੱਚ ‘ਚ ਝਬਾਲ ਵਾਸੀ ਰੋਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਰੋਮਨਦੀਪ ਦਾ ਡਰੋਨ ਖਤਮ ਕਰਨ ਵਿੱਚ ਹੱਥ ਸੀ ਜਿਸ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ। ਇਸ ਮਾਮਲੇ ਵਿੱਚ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਜਾਣ ਦੀਆਂ ਕਨਸੋਆਂ ਵੀ ਮਿਲੀਆਂ ਸਨ ਅਤੇ ਆਕਾਸ਼ਦੀਪ, ਬਲਬੀਰ, ਗੁਰਦੇਵ ਸਿੰਘ, ਸਾਜਨਪ੍ਰੀਤ ਸਿੰਘ, ਹਰਭਜਨ ਸਿੰਘ ਬਲਵੰਤ ਸਿੰਘ ਦੇ ਗ੍ਰਿਫਤਾਰ ਕੀਤੇ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ।

Share this Article
Leave a comment