ਡੋਨਾਲਡ ਟਰੰਪ ਦਾ ਇੱਕ ਹੋਰ ਵੱਡਾ ਫੈਸਲਾ, ਅਫਗਾਨਿਸਤਾਨ ਸਮੇਤ ਇਨ੍ਹਾਂ 12 ਦੇਸ਼ਾਂ ਦੇ ਲੋਕਾਂ ਲਈ ‘No Entry’

Global Team
2 Min Read

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੱਤ ਹੋਰ ਦੇਸ਼ਾਂ ‘ਤੇ ਵੀ ਸਖ਼ਤ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਹਨ। ਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ।

ਇਨ੍ਹਾਂ ਦੇਸ਼ਾਂ ‘ਤੇ ਪਾਬੰਦੀ ਲਗਾਈ ਗਈ ਹੈ

ਅਫਗਾਨਿਸਤਾਨ

ਚਾਡ

ਇਕੂਟੇਰੀਅਲ ਗਿਨੀ

ਰਿਪਬਲਿਕ ਆਫ ਕਾਂਗੋ

ਏਰੀਟਰੀਆ

ਹੈਤੀ

ਈਰਾਨ

ਲੀਬੀਆ

ਸੋਮਾਲੀਆ

ਸੁਡਾਨ

ਯਮਨ

ਮਿਆਂਮਾਰ

ਇਨ੍ਹਾਂ ਦੇਸ਼ਾਂ ਤੋਂ ਇਲਾਵਾ, ਬੁਰੂੰਡੀ, ਕਿਊਬਾ, ਸੀਅਰਾ ਲਿਓਨ, ਲਾਓਸ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਦੇ ਨਾਗਰਿਕਾਂ ‘ਤੇ ਵੀ ਸਖ਼ਤ ਯਾਤਰਾ ਨਿਯਮ ਲਾਗੂ ਕੀਤੇ ਗਏ ਹਨ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਟਰੰਪ ਨੇ ਕਿਸੇ ਦੇਸ਼ ਦੇ ਨਾਗਰਿਕਾਂ ‘ਤੇ ਯਾਤਰਾ ਪਾਬੰਦੀ ਲਗਾਈ ਹੈ। ਉਨ੍ਹਾਂ ਨੇ 2017 ਵਿੱਚ ਵੀ ਅਜਿਹਾ ਕੀਤਾ ਸੀ। ਉਸ ਸਮੇਂ ਦੌਰਾਨ, ਉਨ੍ਹਾਂ ਨੇ ਈਰਾਨ, ਸੀਰੀਆ, ਇਰਾਕ, ਸੁਡਾਨ, ਲੀਬੀਆ, ਸੋਮਾਲੀਆ ਅਤੇ ਯਮਨ ‘ਤੇ ਅਜਿਹੀ ਪਾਬੰਦੀ ਲਗਾਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment