H-1B ਵੀਜ਼ਾ ਧਾਰਕਾਂ ਲਈ ਵੱਡੀ ਖੁਸ਼ਖਬਰੀ, ਹੁਣ ਅਮਰੀਕੀਆਂ ਦੇ ਬਰਾਬਰ ਮਿਲੇਗੀ ਤਨਖਾਹ!

TeamGlobalPunjab
1 Min Read

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਾਰਜਕਾਲ ਖਤਮ ਹੋਣ ਵਿੱਚ ਹੁਣ ਸਿਰਫ ਪੰਜ ਦਿਨ ਦਾ ਹੀ ਸਮਾਂ ਰਹਿ ਗਿਆ ਹੈ। 20 ਜਨਵਰੀ ਨੂੰ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਆਪਣਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਟਰੰਪ ਨੇ H-1B ਵੀਜ਼ਾ ਧਾਰਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਟਰੰਪ ਨੇ H-1B ਵੀਜ਼ਾ ਧਾਰਕਾਂ ਦੀ ਘੱਟੋ-ਘੱਟ ਤਨਖ਼ਾਹ ਵਿੱਚ ਵਾਧਾ ਕੀਤਾ ਹੈ।

ਨਿਯਮਾਂ ਦਾ ਐਲਾਨ ਕਰਦੇ ਹੋਏ ਅਮਰੀਕਾ ਦੇ ਲੇਬਰ ਵਿਭਾਗ ਨੇ ਕਿਹਾ ਕਿ ਇਹ ਬਦਲਾਅ ਅਮਰੀਕੀ ਵਰਕਰਾਂ ਦੀ ਤਨਖਾਹ ਅਤੇ ਨੌਕਰੀ ਦੇ ਮੌਕਿਆਂ ਨੂੰ ਬਚਾਉਣ ਲਈ ਕੀਤਾ ਗਿਆ ਹੈ। ਇਸਦੇ ਨਾਲ ਹੀ ਵਿਭਾਗ ਨੇ ਇਹ ਵੀ ਕਿਹਾ ਕਿ ਇਸ ਨਾਲ ਵਿਦੇਸ਼ੀ ਵਰਕਰਾਂ ਲਈ ਪ੍ਰੋਗਰਾਮ ਅਤੇ ਸਥਾਈ ਇੰਪਲਾਇਮੈਂਟ ਸਰਟੀਫਿਕੇਸ਼ਨ ਦੇ ਗ਼ਲਤ ਇਸਤੇਮਾਲ ਤੇ ਵੀ ਰੋਕ ਲੱਗ ਜਾਵੇਗੀ। ਜਾਣਕਾਰੀ ਲਈ ਦੱਸ ਦਈਏ H-1B1 ਚੀਲੀ ਅਤੇ ਸਿੰਗਾਪੁਰ ਦੇ ਨਾਗਰਿਕਾਂ ਲਈ H- ਪ੍ਰੋਗਰਾਮ ਦਾ ਵੈਰਿਏਸ਼ਨ ਹੈ। E – 3 ਵੀਜਾ ਆਸਟ੍ਰੇਲੀਆ ਦੇ ਵਰਕਰਾਂ ਲਈ ਹੈ।

ਭਾਰਤ ਅਤੇ ਚੀਨ ਦੇ ਲੋਕਾਂ ਨੂੰ ਹੋਵੇਗਾ ਫਾਇਦਾ

H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਕੁਝ ਕੰਮਾਂ ਲਈ ਵਿਦੇਸ਼ੀ ਮਜ਼ਦੂਰਾਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿੱਥੇ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। IT ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ਵੀਜ਼ਾ ‘ਤੇ ਨਿਰਭਰ ਹਨ।

- Advertisement -

Share this Article
Leave a comment