ਖਨੌਰੀ ਬਾਰਡਰ ‘ਤੇ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

Rajneet Kaur
1 Min Read

ਬਠਿੰਡਾ :  ਖਨੌਰੀ ਬਾਰਡਰ ‘ਤੇ ਵੀਰਵਾਰ ਰਾਤ ਸੰਘਰਸ਼ ਕਰ ਰਹੇ ਬਠਿੰਡਾ ਜ਼ਿਲ੍ਹੇ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ 62 ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਮਰਗੜ੍ਹ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਕਿਸਾਨ ਪਹਿਲੇ ਦਿਨ ਤੋਂ ਹੀ ਖਨੌਰੀ ਬਾਰਡਰ ਉੱਪਰ ਡਟਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਚਲਾਏ ਗਏ ਹੰਜੂ ਗੈਸ ਦੇ ਗੋਲ਼ਿਆਂ ਕਾਰਨ ਉਕਤ ਕਿਸਾਨ ਦੀ ਮੌਤ ਹੋਈ ਹੈ।  ਤਬੀਅਤ ਵਿਗੜਨ ਬਾਅਦ ਕਿਸਾਨ ਦਰਸ਼ਨ ਸਿੰਘ ਨੂੰ ਇਲਾਜ ਲਈ ਪਾਤੜਾਂ ਲਿਜਾਇਆ ਗਿਆ। ਜਿੱਥੋਂ ਉਸਨੂੰ ਸਰਕਾਰੀ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment