ਚੰਡੀਗੜ੍ਹ: ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਤੇ ਗਏ ਇੱਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌ.ਤ ਹੋ ਗਈ। ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌ.ਤ ਹੋ ਗਈ।
ਕਿਸਾਨ ਦੀ ਪਹਿਚਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜੋ ਮੋਗਾ ਦੇ ਰਹਿਣ ਵਾਲੇ ਸਨ। ਉਹਨਾਂ ਦੀ ਉਮਰ ਕਰੀਬ 72 ਸਾਲ ਦੱਸੀ ਜਾ ਰਹੀ ਹੈ। ਹਾਸਿਲ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣਿਆ ਸੀ।
ਬਲਵਿੰਦਰ ਸਿੰਘ ਦੀ ਮੌ.ਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।