ਟਿਕਰੀ ਬਾਰਡਰ ‘ਤੇ ਨੌਜਵਾਨ ਕਿਸਾਨ ਦੀ ਮੌਤ, ਪਿੰਡ ‘ਚ ਛਾਇਆ ਮਾਤਮ

TeamGlobalPunjab
1 Min Read

ਨਵੀਂ ਦਿੱਲੀ/ਬਠਿੰਡਾ -ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਦੁਖਦ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਟਿਕਰੀ ਬਾਰਡਰ ‘ਤੇ ਧਰਨੇ ‘ਚ ਸ਼ਾਮਲ ਬਠਿੰਡਾ ਦੇ ਨੌਜਵਾਨ ਜੈਸਿੰਘ ਦੀ ਮੌਤ ਹੋ ਗਈ। ਜੈਸਿੰਘ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਸੀ। ਜੋ ਚਾਰ ਦਿਨ ਪਹਿਲਾਂ ਹੀ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਕਿਸਾਨ ਜੈਸਿੰਘ ਦੀ ਉਮਰ 34 ਸਾਲ ਸੀ।

ਬੀਤੀ ਰਾਤ ਧਰਨੇ ‘ਚ ਸ਼ਾਮਲ ਹੋਣ ਤੋਂ ਬਾਅਦ ਜੈਸਿੰਘ ਆਪਣੇ ਸਥਾਨ ‘ਤੇ ਸੌਣ ਲਈ ਚੱਲ ਗਿਆ ਸੀ। ਵੀਰਵਾਰ ਸਵੇਰੇ ਚਾਰ ਵਜੇ ਜਦੋਂ ਉਸ ਦੇ ਸਾਥੀਆਂ ਨੇ ਜੈਸਿੰਘ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮ੍ਰਿਤਕ ਪਾਇਆ ਗਿਆ। ਉਥੇ ਮੌਜੂਦ ਕਿਸਾਨਾਂ ਮੁਤਾਬਕ ਜੈਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਜੈਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਸਾਰ ਹੀ ਪਿੰਡ ਤੁੰਗਵਾਲੀ ‘ਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰਾਂ ਪ੍ਰਤੀ ਰੋਸ ਜਤਾਉਂਦੇ ਹੋਏ ਕਿਹਾ ਕਿ ਜਦੋਂ ਤਕ ਉਹਨਾਂ ਦਾ ਕਰਜ਼ਾ ਮੁਆਫ਼ ਨਹੀਂ ਹੁੰਦਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰ ਤੇ ਨਾਲ ਆਰਥਿਕ ਮੁਆਵਜ਼ਾ ਨਹੀਂ ਮਿਲਦਾ ਉਦੋਂ ਤਕ ਜੈਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

Share this Article
Leave a comment