Farmers Protest: ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ

Prabhjot Kaur
2 Min Read

ਚੰਡੀਗੜ੍ਹ: ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਕਰਨੈਲ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਮੋਰਚੇ ਦੇ ਚਲਦਿਆਂ ਹੁਣ ਤ੍ਕਵ 6 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਹਨਾਂ ਦੀ ਮ੍ਰਿਤਕ ਦੇਹ ਵੀ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਰੱਖੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਨੌਰੀ ਬਾਰਡਰ ‘ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਕਿਸਾਨ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਫਿਲਹਾਲ ਕਿਸਾਨਾਂ ਵਲੋਂ ਦਿੱਲੀ ਕੂਚ ਦਾ ਫ਼ੈਸਲਾ 29 ਫਰਵਰੀ ਤੋਂ ਬਾਅਦ ਹੀ ਆ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment