ਕੈਨੇਡਾ ‘ਚ ਇਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ, ਲਿਖੇ ਗਏ ਭਾਰਤ ਵਿਰੋਧੀ ਨਾਅਰੇ

Rajneet Kaur
1 Min Read

ਓਂਟਾਰੀਓ: ਕੈਨੇਡਾ ਵਿੱਚ ਲੰਬੇ ਸਮੇਂ ਤੋਂ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਓਨਟਾਰੀਓ ਸੂਬੇ ‘ਚ ਸਥਿਤ ਬੀ.ਏ.ਪੀ.ਐੱਸ. ਸ਼੍ਰੀ ਸਵਾਮੀਨਾਰਾਇਣ ਮੰਦਰ  ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ । ਇਸ ਦੌਰਾਨ ਭੰਨਤੋੜ ਵੀ ਕੀਤੀ ਗਈ ਹੈ। ਮੰਦਿਰ ਦੇ ਨੁਮਾਇੰਦਿਆਂ ਨੇ ਪੁਲਿਸ ਨੂੰ ਸੂਚਿਤ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਦੱਸ ਦੇਈਏ ਕਿ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸਨੂੰ ਲੈ ਕੇ ਹਿੰਦੂ ਭਾਈਚਾਰੇ ਨੇ ਰੋਸ ਜਤਾਇਆ ਹੈ ।

ਮੰਦਿਰ ਦੀਆਂ ਕੰਧਾਂ ‘ਤੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਤੇ ਗਰਮਖਿਆਲੀਆਂ ਦੇ ਸਮਰਥਨ ‘ਚ ਇਤਰਾਜ਼ਯੋਗ ਨਾਅਰੇ ਲਿਖੇ ਗਏ ਹਨ। ਵਿੰਡਸਰ ਦੇ ਸ਼੍ਰੀ ਸਵਾਮੀਨਾਰਾਇਣ ਮੰਦਿਰ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਚਿੰਤਾ ਜ਼ਾਹਰ ਕਰਦਿਆਂ ਬੀਏਪੀਐਸ ਸੰਸਥਾ ਨੇ ਕਿਹਾ ਕਿ ਸਾਡੇ ਮੰਦਿਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਦੇਖ ਕੇ ਹੈਰਾਨੀ ਹੋਈ ਹੈ, ਇਸ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਤੁਰੰਤ ਕਾਰਵਾਈ ਲਈ ਦੇ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment