ਚੰਡੀਗੜ੍ਹ: ਪੰਜਾਬ ਸਰਕਾਰ ਨੇ 14 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਦੇਸ਼ ਭਰ ‘ਚ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।
ਇਸ ਦੇ ਨਾਲ ਹੀ ਸਰਕਾਰ ਨੇ 8 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਮਹਿਲਾ ਦਿਵਸ 8 ਮਾਰਚ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਰਾਜ ਵਿੱਚ ਇੱਕ ਰਾਖਵੀਂ ਛੁੱਟੀ ਹੁੰਦੀ ਹੈ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਕਰਮਚਾਰੀ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਦੱਸ ਦਈਏ ਕਿ 8 ਮਾਰਚ ਸੂਬੇ ‘ਚ ਗਜ਼ਟਿਡ ਛੁੱਟੀ ਨਹੀਂ ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਹੋਰ ਅਦਾਰੇ ਹੋਰਨਾਂ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।
ਜਲੰਧਰ ਦਾ ਮੁੱਖ ਬਾਜ਼ਾਰ, ਜਿੱਥੇ ਲੋਕ ਅਕਸਰ ਵੱਡੀ ਗਿਣਤੀ ਵਿੱਚ ਖਰੀਦਦਾਰੀ ਲਈ ਜਾਂਦੇ ਹਨ, ਹੋਲੀ ਦੇ ਮੌਕੇ ‘ਤੇ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੀ ਹੋਲਸੇਲ ਸ਼ੂ ਮਰਚੈਂਟਸ ਐਸੋਸੀਏਸ਼ਨ, ਅਟਾਰੀ ਬਾਜ਼ਾਰ, ਪੰਜਪੀਰ ਬਾਜ਼ਾਰ, ਰਸਤਾ ਮੁਹੱਲਾ, ਉਤਰ ਬਾਜ਼ਾਰ, ਭਗਤ ਸਿੰਘ ਚੌਕ, ਪ੍ਰਤਾਪ ਬਾਗ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸਥਿਤ ਸਾਰੀਆਂ ਚੱਪਲਾਂ ਅਤੇ ਜੁੱਤੀਆਂ ਦੀਆਂ ਦੁਕਾਨਾਂ ਹੋਲੀ ਦੇ ਮੌਕੇ ‘ਤੇ 14 ਮਾਰਚ ਨੂੰ ਬੰਦ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।