ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, 3 ਮਹੀਨਿਆਂ ‘ਚ 10 ਮੌਤਾਂ

Prabhjot Kaur
3 Min Read

ਵਾਸ਼ਿੰਗਟਨ: ਅਮਰੀਕਾ ‘ਚ ਭਾਰਤੀ ਮੂਲ ਦੇ ਵਿਦਿਆਰਥੀਆਂ ‘ਤੇ ਅੱਤਿਆਚਾਰ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਯਾਨੀ ਕਿ ਲਗਭਗ 3 ਮਹੀਨਿਆਂ ਦੇ ਅੰਦਰ, ਲਗਭਗ 10 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਹਾਲ ਹੀ ਵਿੱਚ, ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੇ ਕਲੀਵਲੈਂਡ, ਓਹਾਇਓ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਬਾਰੇ ਜਾਣਕਾਰੀ ਦਿੱਤੀ।

ਅਮਰੀਕਾ ਦੇ ਓਹਾਇਓ ਸੂਬੇ ‘ਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ, ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਵਿਦਿਆਰਥੀ ਦੀ ਪਛਾਣ ਸ਼੍ਰੀ ਉਮਾ ਸੱਤਿਆ ਸਾਈਂ ਗੱਡੇ ਵਜੋਂ ਹੋਈ ਹੈ, ਜੋ ਪੜ੍ਹਾਈ ਲਈ ਓਹਾਇਓ ਵਿੱਚ ਰਹਿ ਰਹੀ ਸੀ। ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਨੇ 5 ਅਪ੍ਰੈਲ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੇ ਪੋਸਟ ਵਿੱਚ ਲਿਖਿਆ ਕਿ ਕਲੀਵਲੈਂਡ, ਓਹਾਇਓ ਵਿੱਚ ਇੱਕ ਭਾਰਤੀ ਵਿਦਿਆਰਥੀ ਸ਼੍ਰੀ ਉਮਾ ਸੱਤਿਆ ਸਾਈਂ ਗੱਡੇ ਦੀ ਮੌਤ  ਬਹੁਤ ਦੁਖੀਦਾਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼੍ਰੀ ਉਮਾ ਗੱਡੇ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਉਸ ਦੀ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਦੇ ਨਾਲ-ਨਾਲ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਪਹਿਲੇ ਮਹੀਨੇ ਯਾਨੀ ਮਾਰਚ ਵਿੱਚ ਵੀ ਇਸ ਇਲਾਕੇ ਵਿੱਚ ਰਹਿਣ ਵਾਲੇ ਇੱਕ ਭਾਰਤੀ ਵਿਦਿਆਰਥੀ ਦੇ ਲਾਪਤਾ ਹੋਣ ਦੀ ਖ਼ਬਰ ਆਈ ਸੀ। ਉਸ ਵਿਦਿਆਰਥੀ ਦਾ ਨਾਮ ਮੁਹੰਮਦ ਅਬਦੁਲ ਅਰਾਫਾਤ ਸੀ, ਜੋ ਕਿ  ਭੇਤਭਰੇ ਹਾਲਤਾਂ ‘ਚ ਲਾਪਤਾ ਹੋ ਗਿਆ ਸੀ।  ਲਾਪਤਾ ਹੋਣ ਤੋਂ ਥੋੜ੍ਹੀ ਦੇਰ ਬਾਅਦ, ਉਸ ਨੂੰ ਰਿਹਾਅ ਕਰਨ ਲਈ ਫਿਰੌਤੀ ਦੀ ਕਾਲ ਆਈ। ਇਨ੍ਹਾਂ ਮਾਮਲਿਆਂ ਤੋਂ ਇਲਾਵਾ ਸਾਲ 2024 ਦੀ ਸ਼ੁਰੂਆਤ ‘ਚ ਹੈਦਰਾਬਾਦ ਦੇ ਵਿਦਿਆਰਥੀ ਸਈਅਦ ਮਜ਼ਾਹਿਰ ਅਲੀ ‘ਤੇ ਸ਼ਿਕਾਗੋ ‘ਚ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਸਥਿਤੀ ਭਾਰਤੀ ਵਿਦਿਆਰਥੀਆਂ ਲਈ ਬਹੁਤ ਚਿੰਤਾਜਨਕ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment