ਖਨੌਰੀ ਬਾਰਡਰ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ

Prabhjot Kaur
1 Min Read

ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਖਨੌਰੀ-ਜੀਂਦ ਬਾਰਡਰ ਉਪਰ ਦਿੱਲੀ ਜਾਣ ਲਈ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ 70 ਸਾਲਾ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਮਨਜੀਤ ਸਿੰਘ 12 ਤਰੀਕ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਸੀ। ਗਿਆਨ ਸਿੰਘ ਦੀ ਉਮਰ 79 ਸਾਲ ਸੀ ਜੋ ਗੁਰਦਾਸਪੁਰ ਦੇ ਰਹਿਣ ਵਾਲੇ ਸਨ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਅੰਦੋਲਨ ਦੌਰਾਨ ਮੌਤ ਹੋਏ ਕਿਸਾਨਾਂ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਤੇ ਇੱਕ ਇੱਕ ਸਰਕਾਰ ਨੌਕਰੀ ਦਿੱਤੀ ਜਾਵੇ।

ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਡਟੀਆਂ ਹੋਈਆਂ ਹਨ। ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਪੰਜਾਬ ਦੀਆਂ ਹੱਦਾਂ ਅੰਦਰ ਹੀ ਰੋਕ ਕੇ ਰੱਖਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment