ਸਰੀ: ਕੈਨੇਡਾ ਵਿੱਚ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦੀਆਂ ਮੌਤਾਂ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਸਰੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 40 ਸਾਲਾ ਸਿੱਖ ਔਰਤ ਨੂੰ ਉਸ ਦੇ ਘਰ ਵਿੱਚ ਵੜ ਕੇ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਬਾਅਦ ‘ਚ ਪੁਲਸ ਨੇ ਉਸ ਦੇ ਪਤੀ ਨੂੰ ਰਿਹਾਅ ਕਰ ਦਿੱਤਾ।
ਕਤਲ ਦੀ ਜਾਂਚ ਕਰਨ ਵਾਲਿਆਂ ਨੇ ਪੀੜਤਾ ਦੀ ਪਛਾਣ ਹਰਪ੍ਰੀਤ ਕੌਰ (40) ਵਜੋਂ ਕੀਤੀ ਹੈ। ਹੁਣ ਇਸ ਪੂਰੇ ਮਾਮਲੇ ‘ਤੇ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਕਿਹਾ ਹੈ ਕਿ ਜਿਸ ਕਿਸੇ ਕੋਲ ਵੀ ਕੌਰ ਜਾਂ ਉਸ ਦੀ ਮੌਤ ਬਾਰੇ ਜਾਣਕਾਰੀ ਹੈ, ਉਹ ਅੱਗੇ ਆਵੇ ਅਤੇ ਜਾਂਚਕਰਤਾਵਾਂ ਦੀ ਮਦਦ ਕਰੇ।
ਪੀਰੋਟੀ ਨੇ ਦੱਸਿਆ ਹੈ ਕਿ ਸਾਡੇ ਜਾਂਚਕਰਤਾ ਇਸ ਮਾਮਲੇ ‘ਤੇ ਕੰਮ ਕਰਨਾ ਜਾਰੀ ਰੱਖ ਰਹੇ ਹਨ। ਇਨ੍ਹਾਂ ਘਟਨਾਵਾਂ ਦਾ ਨਾ ਸਿਰਫ਼ ਪੀੜਤ ਦੇ ਪਰਿਵਾਰ ਅਤੇ ਦੋਸਤਾਂ ‘ਤੇ, ਸਗੋਂ ਪੂਰੇ ਸਮਾਜ ‘ਤੇ ਵੀ ਬਹੁਤ ਜ਼ਿਆਦਾ ਪ੍ਰਭਾਵ ਪੈਂਦਾ ਹੈ। ਸਰੀ RCMP ਪੀੜਤ ਸੇਵਾਵਾਂ ਕੰਮ ਕਰਨਾ ਜਾਰੀ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਜੋੜੇ ਦਾ ਕੋਈ ਨਾਂਹਪੱਖੀ ਪੁਲਿਸ ਰਿਕਾਰਡ ਨਹੀਂ ਹੈ। ਕਿਉਂਕਿ ਪੁਲਿਸ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ।