ਨੂਰਪੁਰ ਜੱਟਾਂ: ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਮਾਹਿਲਪੁਰ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸ੍ਰੀ ਟਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨ ਗੁਰਦੁਆਰੇ ਵਿੱਚ ਸਮਾਗਮ ਹੋਇਆ ਸੀ। ਸਮਾਗਮ ਤੋਂ ਬਾਅਦ ਜਦ ਉਹ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਪਹੁੰਚੇ, ਤਾਂ ਉਨ੍ਹਾਂ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਪਾੜੇ ਹੋਏ ਸਨ।
ਇਸ ਘਟਨਾ ਬਾਅਦ ਉਨ੍ਹਾਂ ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਵਾਸੀਆਂ ਨੂੰ ਤੁਰੰਤ ਸੁਚਿੱਤ ਕੀਤਾ ਗਿਆ। ਅਗਲੇ ਦਿਨ ਸਵੇਰੇ ਇਸ ਮਾਮਲੇ ਬਾਰੇ ਮਾਹਿਲਪੁਰ ਥਾਣੇ ਨੂੰ ਜਾਣਕਾਰੀ ਦਿੱਤੀ ਗਈ।
ਘਟਨਾ ਦੀ ਨਿੰਦਾ ਕਰਦੇ ਹੋਏ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਤੇ ਡੀਐਸਪੀ ਗੜ੍ਹਸ਼ੰਕਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿੰਨ੍ਹਾਂ ਲੋਕਾਂ ਨੇ ਇਹ ਘਿਨੌਣਾ ਕੰਮ ਕੀਤਾ ਹੈ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।