ਅੱਜ ਪੰਜਾਬ ‘ਚ ਇੱਕ ਹੋਰ ਟੋਲ ਪਲਾਜ਼ਾ ਹੋਇਆ ਫ੍ਰੀ : CM ਮਾਨ

Rajneet Kaur
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ।  CM ਮਾਨ ਵੱਲੋਂ ਅੱਜ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ, ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਫ੍ਰੀ ਕਰ ਦਿੱਤਾ ਗਿਆ ਹੈ।

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ  ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ,ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲੰਘਣਾ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment