ਕੈਨੇਡਾ ‘ਚ ਇੱਕ ਹੋਰ ਨੌਜਵਾਨ ਦੀ ਬਿਮਾਰ ਹੋਣ ਨਾਲ ਹੋਈ ਮੌਤ

navdeep kaur
2 Min Read

ਕੈਨੇਡਾ : ਆਪਣੇ ਚੰਗੇ ਭਵਿੱਖ ਲਈ  ਨੌਜਵਾਨ ਦੇਸ਼ਾਂ – ਵਿਦੇਸ਼ ਵਿੱਚ ਜਾਂਦੇ ਹਨ ਤਾਂ ਓਥੇ ਉਨ੍ਹਾਂ ਨਾਲ ਕੀ ਅਣਹੋਣੀ ਵਾਪਰ ਜਾਵੇ ਉਸ ਦਾ ਕਿਸੇ ਨੂੰ ਕੁੱਝ ਨਹੀਂ ਪਤਾ ਲਗਦਾ। ਹਰ ਰੋਜ਼ ਮੌਤ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਹੁਣ ਵਿਦੇਸ਼ਾਂ ਵਿੱਚ ਕਿਸੇ ਦਾ ਕਤਲ ਕਰਨ ਦੀਆਂ ਵਾਰਦਾਤਾਂ ਆਮ ਹੀ ਹੋ ਗਈਆਂ ਹਨ।
ਦੱਸ ਦਈਏ ਕਿ ਅੱਜ ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਣਕਟਾਲਾ (27 )ਦੀ ਕੈਨੇਡਾ ਵਿਚ ਹੋਈ ਬੇਵਕਤੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀਂ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਅੰਕੁਸ਼ ਮਾਣਕਟਾਲਾ ਦੀ ਮੌਤ ਹੋ ਗਈ।
ਇਸ ਮੰਦਭਾਗੀ ਖ਼ਬਰ ਜਿਵੇਂ ਹੀ ਪਰਿਵਾਰ ਤੇ ਹਲਕਾ ਗੁਰੂਹਰਸਹਾਏ ਦੇ ਵਾਸੀਆਂ ਨੂੰ ਮਿਲੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਨੋਜਵਾਨ ਅੰਕੁਸ਼ ਮਾਣਕਟਾਲਾ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਹ ਆਪਣੇ ਪਿਛੇ ਪਤਨੀ, ਮਾਂ,ਬਾਪ ਤੇ ਭਰਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਏ ਹਨ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment