ਅੰਮ੍ਰਿਤਸਰ: ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅਤੇ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਲਗਭਗ 19,980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਜਾਂਚ ਦਾ ਮੁੱਖ ਉਦੇਸ਼ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨਾ, ਸਪਲਾਈ ਰੂਟਾਂ ਦਾ ਪਤਾ ਲਗਾਉਣਾ ਅਤੇ ਪੂਰੇ ਤਸਕਰੀ ਨੈੱਟਵਰਕ ਨੂੰ ਖਤਮ ਕਰਨਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਸਰਹੱਦੀ ਇਲਾਕਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਡਿਲਿਵਰੀ ਅਤੇ ਪੂਰੇ ਨੈੱਟਵਰਕ ਦੀ ਵੰਡ ਲਈ ਜ਼ਿੰਮੇਵਾਰ ਸੀ।
ਉਨ੍ਹਾਂ ਟਵੀਟ ਕੀਤਾ ਕਿ “ਸਰਹੱਦ ਪਾਰ ਤਸਕਰੀ ‘ਤੇ ਇੱਕ ਵੱਡੀ ਕਾਰਵਾਈ ਵਿੱਚ, ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਵੱਲੋਂ ਬੀ.ਐਸ.ਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀਆਂ ਦੇ ਸਬੰਧ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਹਨ ਅਤੇ ਉਹ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਅਤੇ ਵੰਡ ਕਰਦੇ ਸਨ। ਐਨ.ਡੀ.ਪੀ.ਐਸ. ਐਕਟ ਦੇ ਤਹਿਤ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਅਤੇ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਨੂੰ ਅਤੇ ਪੰਜਾਬ ਵਿੱਚ ਕੰਮ ਕਰ ਰਹੇ ਸਰਹੱਦ ਪਾਰਲੇ ਨਾਰਕੋ ਨੈੱਟਵਰਕਾਂ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

