ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ, ਕਵਾਡ ਕਾਨਫਰੰਸ ਵਿੱਚ ਹੋਣਗੇ ਸ਼ਾਮਿਲ

ਕੈਨਬਰਾ- ਆਸਟ੍ਰੇਲੀਆ ਦੀ ਲੇਬਰ ਪਾਰਟੀ ਦੇ ਨੇਤਾ ਐਂਥਨੀ ਅਲਬਾਨੀਜ਼ ਨੇ ਟੋਕੀਓ ਵਿੱਚ ਕਵਾਡ ਕਾਨਫਰੰਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਐਂਥਨੀ ਅਲਬਾਨੀਜ਼ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਵੀ ਕਵਾਡ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਟੋਕੀਓ ਪਹੁੰਚ ਗਏ ਹਨ।

ਐਂਥਨੀ ਅਲਬਾਨੀਜ਼ ਨੇ ਟਵਿੱਟਰ ‘ਤੇ ਲਿਖਿਆ ਕਿ ਮੈਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨ ਲਈ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਮੈਂ ਲੋਕਾਂ ਨੂੰ ਇਕੱਠੇ ਲਿਆਉਣਾ ਚਾਹੁੰਦਾ ਹਾਂ ਅਤੇ ਅਜਿਹੀ ਸਰਕਾਰ ਦੀ ਅਗਵਾਈ ਕਰਨਾ ਚਾਹੁੰਦਾ ਹਾਂ ਜੋ ਆਸਟ੍ਰੇਲੀਆਈ ਲੋਕਾਂ ਵਾਂਗ ਦਲੇਰ, ਮਿਹਨਤੀ ਅਤੇ ਦੇਖਭਾਲ ਕਰਨ ਵਾਲੀ ਹੋਵੇ। ਮੈਂ ਅੱਜ ਤੋਂ ਇਹ ਕੰਮ ਸ਼ੁਰੂ ਕਰ ਰਿਹਾ ਹਾਂ।

ਚੋਣ ਜਿੱਤਣ ਤੋਂ ਬਾਅਦ ਐਂਥਨੀ ਐਲਬਨੀਜ਼ ਨੇ ਵੋਟ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਜੇਕਰ ਅਲਬਾਨੀਜ਼ ਆਉਣ ਵਾਲੀ ਕਵਾਡ ਲੀਡਰਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਟੋਕੀਓ ਦੀ ਯਾਤਰਾ ਕਰਦਾ ਹੈ, ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰੇਗਾ। ਕਵਾਡ ਸਮਿਟ 24 ਮਈ ਨੂੰ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਸਾਲਾਂ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸਬੰਧ ਮਜ਼ਬੂਤ ​​ਹੋਏ ਹਨ।

ਦੋ ਦਿਨ ਪਹਿਲਾਂ ਇੱਕ ਇੰਟਰਵਿਊ ਵਿੱਚ ਅਲਬਾਨੀਜ਼ ਨੇ ਦਾਅਵਾ ਕੀਤਾ ਸੀ ਕਿ ਉਹ ਚੋਣ ਜਿੱਤਣਗੇ। ਅਲਬਾਨੀਜ਼ ਨੇ ਕਿਹਾ “ਚੋਣ ਜਿੱਤਣ ਤੋਂ ਬਾਅਦ, ਉਹ ਐਤਵਾਰ ਜਾਂ ਸੋਮਵਾਰ ਨੂੰ ਸਹੁੰ ਚੁੱਕਣਗੇ ਅਤੇ ਫਿਰ ਕਵਾਡ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਟੋਕੀਓ, ਜਾਪਾਨ ਲਈ ਰਵਾਨਾ ਹੋਣਗੇ।”

ਅਲਬਾਨੀਜ਼ ਨੇ ਇੰਟਰਵਿਊ ਵਿੱਚ ਭਾਰਤ ਨਾਲ ਸਬੰਧਾਂ ਬਾਰੇ ਵੀ ਗੱਲ ਕੀਤੀ ਸੀ। ਉਸ ਨੇ ਕਿਹਾ ਸੀ, “ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਵਾਡ ਵਿੱਚ ਮਿਲਣ ਦੀ ਉਡੀਕ ਕਰ ਰਹੇ ਹਨ, ਕਿਉਂਕਿ ਭਾਰਤ ਆਸਟਰੇਲੀਆ ਦਾ ਇੱਕ ਮਹੱਤਵਪੂਰਨ ਮਿੱਤਰ ਹੈ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.