ਭ੍ਰਿਸ਼ਟਾਚਾਰ ਮੁਕਤ ਦੀ ਰਾਹ ‘ਤੇ ਪੰਜਾਬ

Global Team
4 Min Read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨਿਕ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਆਪਣੇ ਪ੍ਰਬੰਧ ਵਿੱਚ ਕ੍ਰਾਂਤੀ ਲਿਆਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ ‘ਤੇ ਨਾਗਰਿਕਾਂ ਲਈ ਪ੍ਰੇਸ਼ਾਨੀ ਮੁਕਤ ਤਜ਼ਰਬਿਆਂ ਦੀ ਗਾਰੰਟੀ ਦੇਣ ਅਤੇ ਜਵਾਬਦੇਹੀ ਅਤੇ ਕੁਸ਼ਲਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਨਿਗਰਾਨੀ ਕਰ ਰਹੇ ਹਨ।

“ਭ੍ਰਿਸ਼ਟਾਚਾਰ ਲਈ ਵਟਸਐਪ ਨੰਬਰ”

ਪੰਜਾਬ ‘ਚ ਮਾਰਚ 2022 ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ 23 ਮਾਰਚ 2022 ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ-9501 200 200 ਅਤੇ ਟੋਲ ਫਰੀ ਨੰਬਰ 1800-1800-1000 ਜਾਰੀ ਕੀਤਾ।

“ਵਟਸਟਐਪ ਨੰਬਰ ਜਾਰੀ ਹੋਣ ‘ਤੇ CM ਮਾਨ ਦਾ ਅਹਿਮ ਬਿਆਨ”

ਵਟਸਟਐਪ ਨੰਬਰ ਜਾਰੀ ਕਰਨ ਸਮੇਂ ਸੀਐਮ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨ੍ਹਾ ਨਾ ਕਰੀਓ, ਸਿਰਫ਼ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ ਵਟਸਐਪ ਨੰਬਰ ’ਤੇ ਭੇਜ ਦਿਓ। ਇਸ ਤੋਂ ਬਾਅਦ ਭ੍ਰਿਸ਼ਟਾਚਾਰੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕ ਆਪ ਲੋਕ ਵੀ ਸਰਕਾਰ ਦੀ ਇਸ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਦਾ ਹਿੱਸਾ ਬਣਨ ਤੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕਾਇਤ ਭੇਜਣ।

“ਭ੍ਰਿਸ਼ਟ ਅਧਿਕਾਰੀ ਖ਼ਿਲਾਫ ਕਾਰਵਾਈ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ, ਅਤੇ ਭ੍ਰਿਸ਼ਟਾਚਾਰ ਮਾਮਲੇ ‘ਚ ‘ਆਪ’ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਅਤੇ ਇੱਥੋਂ ਤੱਕ ਕਿ ਮੰਤਰੀਆਂ ਨੂੰ ਵੀ ਨਾ ਬਖਸ਼ ਕੇ ਮਿਸਾਲ ਕਾਇਮ ਕੀਤੀ ਹੈ। ਵਿਰੋਧੀ ਧਿਰ ਦੇ ਕਈ ਆਗੂ ਸਲਾਖਾਂ ਪਿੱਛੇ ਗਏ। ਭ੍ਰਿਸ਼ਟ ਅਧਿਕਾਰੀ ਵੀ ਸ਼ੱਕ ਦੇ ਘੇਰੇ ਵਿਚ ਹਨ। ‘ਆਪ’ ਕਨਵਿੰਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਾਡੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਹੋਇਆ ਹੈ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਰਹੇ ਹਾਂ। ਅਸੀਂ ਵਾਅਦਾ ਕੀਤਾ ਹੈ ਕਿ ‘ਰੰਗਲਾ ਪੰਜਾਬ’ ਨੂੰ ਸੁਰਜੀਤ ਕਰਾਂਗੇ। ਪਾਰਦਰਸ਼ਤਾ ਸਾਡਾ ਸਭ ਤੋਂ ਵੱਡਾ ਵਾਅਦਾ ਹੈ।’ ਉਨ੍ਹਾਂ ਕਿਹਾ ਕਿ ਇਸ ਇਕ ਸਾਲ ਵਿੱਚ ਜਨਤਾ ਨਾਲ ਕੀਤੇ ਕਈ ਵਾਅਦੇ ਪੂਰੇ ਕਰ ਦਿੱਤੇ ਹਨ ਤੇ ਰਹਿੰਦੇ ਆਉਂਦੇ ਸਾਲਾਂ ‘ਚ ਪੂਰੇ ਕਰ ਦਿੱਤੇ ਜਾਣਗੇ।’

“ਹੁਣ ਤੱਕ ਪੰਜਾਬ ਭਰ ‘ਚ ਹੋਈਆਂ 724 ਗ੍ਰਿਫਤਾਰੀਆਂ”

ਪੰਜਾਬ ਸਰਕਾਰ ਸ਼ਿਕਾਇਤ ਮਿਲਣ ‘ਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਭ੍ਰਿਸ਼ਟਾਚਾਰੀ ਮੁਕਤ ਪੰਜਾਬ ਤਹਿਤ ਹੁਣ ਤੱਕ 724 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਭ੍ਰਿਸ਼ਟਾਚਾਰ ਖ਼ਿਲਾਫ ਇਹ ਮੁਹਿੰਮ ਜਾਰੀ ਰਹੇਗੀ। ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਬਿਊਰੋ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ ਙ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਸਕੇ।

Share This Article
Leave a Comment