ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

TeamGlobalPunjab
1 Min Read

ਜਲੰਧਰ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਅਦਾਲਤ ਨੇ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਜਲੰਧਰ ਸੈਸ਼ਨ ਕੋਰਟ ‘ਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਜਲੰਧਰ ਦੀ ਸੈਸ਼ਨ ਅਦਾਲਤ ਨੇ ਅਗਾਊਂ ਜ਼ਮਾਨਤ ਨਾਂ ਦੇਣ ਦਾ ਫੈਸਲਾ ਦਿੱਤਾ।

ਇਸ ਦੇ ਨਾਲ ਹੀ ਸੈਸ਼ਨ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਗੁਰਦਾਸ ਮਾਨ ਨੂੰ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ।

ਦੱਸ ਦਈਏ ਕਿ ਸਿੱਖ ਜੱਥੇਬੰਦੀਆਂ ਵੱਲੋਂ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕਰਨ ਤੋਂ ਬਾਅਦ ਗੁਰਦਾਸ ਮਾਨ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ-295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਗੁਰਦਾਸ ਮਾਨ ਨੇ 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ਵਿੱਚ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੁਰਦਾਸ ਮਾਨ ਨੇ ਬਾਅਦ ਵਿੱਚ ਵੀਡੀਓ ਜਾਰੀ ਕਰਕੇ ਇਸ ਲਈ ਮੁਆਫੀ ਵੀ ਮੰਗ ਲਈ।

- Advertisement -

Share this Article
Leave a comment