ਅੰਮ੍ਰਿਤਸਰ ਹੈਰੋਇਨ ਬਰਾਮਦਗੀ ਮਾਮਲੇ ‘ਚ ਅਦਾਲਤ ਨੇ ਅਨਵਰ ਮਸੀਹ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

TeamGlobalPunjab
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਤੋਂ 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮ ਅਨਵਰ ਮਸੀਹ ਨੂੰ ਬੀਤੇ ਦਿਨੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਦੱਸ ਦਈਏ ਕਿ ਸਪੈਸ਼ਲ ਟਾਸਕ ਫੋਰਸ ਅਤੇ ਨਾਰਕੋਟਿਕਸ ਸੈਂਟਰਲ ਬਿਊਰੋ ਵੱਲੋਂ ਇੱਕ ਸੰਯੁਕਤ ਆਪਰੇਸ਼ਨ ਦੌਰਾਨ 194 ਕਿੱਲੋਗ੍ਰਾਮ ਹੈਰੋਇਨ ਅਤੇ ਸਿੰਥੈਟਿਕ ਡਰਗ ਬਣਾਉਣ ਲਈ ਵਰਤੇ ਜਾਣ ਵਾਲੇ ਖਤਰਨਾਕ ਕੈਮਿਕਲਾਂ ਦੀ ਬਰਾਮਦਗੀ ਵਿੱਚ ਸਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਨੂੰ ਵੀ ਬੁੱਧਵਾਰ ਗ੍ਰਿਫਤਾਰ ਕਰ ਲਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਸੁਲਤਾਨਵਿੰਡ ਦੇ ਇਕ ਘਰ ਵਿੱਚ ਨਾਜਾਇਜ ਡਰੱਗ ਫੈਕਟਰੀ ਚਲਦੀ ਸੀ ਜਿੱਥੋਂ ਇਨ੍ਹਾਂ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਸੀ। ਇਹ ਘਰ ਅਨਵਰ ਮਸੀਹ ਦੇ ਨਾਂ ‘ਤੇ ਰਜਿਸਟਰ ਹੈ। ਹਾਲਾਂਕਿ ਮਸੀਹ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਸਨੇ 6 ਮੁਲਜਮਾਂ ਨੂੰ ਇਹ ਮਕਾਨ ਕਿਰਾਏ ‘ਤੇ ਦਿੱਤਾ ਸੀ। ਜਿਨ੍ਹਾਂ ਨੂੰ ਉਥੋਂ ਗ੍ਰਿਫਤਾਰ ਕਰ ਲਿਆ ਗਿਆ ਪਰ ਉਹ ਮਕਾਨ ਕਿਰਾਏ ‘ਤੇ ਦੇਣ ਸਬੰਧੀ ਕੋਈ ਲਿਖਤੀ ਦਸਤਾਵੇਜ਼ ਜਾ ਕਿਰਾਇਆਨਾਮਾ ਪੇਸ਼ ਕਰਨ ਵਿੱਚ ਅਸਫਲ ਰਿਹਾ ਅਤੇ ਆਲੇ-ਦੁਆਲੇ ਦੇ ਲੋਕ ਵੀ ਇੱਥੇ ਰਹਿੰਦੇ ਕਿਸੇ ਵੀ ਕਿਰਾਏਦਾਰ ਤੋਂ ਅਣਜਾਣ ਸਨ।

ਪੁਲਿਸ ਵੱਲੋਂ ਕੀਤੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਰੈਕੇਟ ਦਾ ਪਰਦਾਫਾਸ ਕਰਨ ਤੋਂ ਪਹਿਲਾਂ ਦੋਸ਼ੀ ਵੱਲੋਂ ਮਸੀਹ ਦੇ ਘਰ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਨਸ਼ਿਆਂ ਨੂੰ ਬਣਾਉਣ ਲਈ ਵਰਤਿਆ ਜਾਂਦਾ ਰਿਹਾ ਹੈ।

- Advertisement -

Share this Article
Leave a comment