ਆਕਸੀਜਨ ਦੀ ਸਪਲਾਈ ਰੋਕਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਦਿੱਲੀ ਹਾਈ ਕੋਰਟ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਕੇਂਦਰ, ਸੂਬਾ ਜਾਂ ਸਥਾਨਕ ਪ੍ਰਸ਼ਾਸਨ ‘ਚੋਂ ਕੋਈ ਅਧਿਕਾਰੀ ਆਕਸੀਜਨ ਸਪਲਾਈ ‘ਚ ਅੜ੍ਹਚਨ ਪਾ ਰਿਹਾ ਹੈ ਤਾਂ ਉਸ ਨੂੰ ਫਾਂਸੀ ‘ਤੇ ਲਟਕਾ ਦਿੱਤਾ ਜਾਵੇਗਾ।

ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਰੇਖਾ ਪੱਲੀ ਦੀ ਬੈਂਚ ਵੱਲੋਂ ਇਹ ਟਿੱਪਣੀ ਮਹਾਰਾਜਾ ਅਗਰਸੇਨ ਹਸਪਤਾਲ ਦੀ ਇਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਆਈ ਹੈ। ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਕਮੀ ਦੇ ਚਲਦਿਆਂ ਮਰੀਜ਼ਾਂ ਦੇ ਸਾਹਾਂ ‘ਤੇ ਆਏ ਸੰਕਟ ਨੂੰ ਦੇਖਦਿਆਂ ਮਹਾਰਾਜਾ ਅਗਰਸੇਨ ਹਸਪਤਾਲ ਨੇ ਜਲਦ ਤੋਂ ਜਲਦ ਆਕਸੀਜਨ ਦਵਾਉਣ ਲਈ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਕੌਣ ਆਕਸੀਜਨ ਨੂੰ ਰੋਕ ਰਿਹਾ ਹੈ ਤੇ ਜਿਸ ਨੇ ਅਜਿਹਾ ਕੀਤਾ ਹੈ ਉਸ ਨੂੰ ਟੰਗ ਦਿੱਤਾ ਜਾਵੇਗਾ। ਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਅਜਿਹੇ ਅਧਿਕਾਰੀਆਂ ਸਬੰਧੀ ਕੇਂਦਰ ਨੂੰ ਜਾਣਕਾਰੀ ਦੇਵੇ ਤਾਂ ਕਿ ਉਨ੍ਹਾਂ ਤੇ ਕਾਰਵਾਈ ਕੀਤੀ ਜਾ ਸਕੇ।

Share This Article
Leave a Comment