ਟੋਰਾਂਟੋ: ਕੈਨੇਡਾ ‘ਚ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਗੋਲੀਬਾਰੀ ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਵਿੱਚ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਹੋਈ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਨੇ 30 ਅਕਤੂਬਰ ਨੂੰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਦੀ ਪਛਾਣ ਮੈਨੀਟੋਬਾ ਦੇ ਰਹਿਣ ਵਾਲੇ ਅਬਜੀਤ ਕਿੰਗਰਾ ਵਜੋਂ ਹੋਈ ਹੈ। ਉਸ ‘ਤੇ ਕੁਝ ਵਾਹਨਾਂ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਇਕ ਹੋਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਅਬਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ, 1 ਸਤੰਬਰ 2024 ਨੂੰ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਪੋਸਟ ‘ਚ ਕਿਹਾ ਗਿਆ ਹੈ, ਵਿਕਟੋਰੀਆ ਆਈਲੈਂਡ ‘ਚ ਘਰ ਏ.ਪੀ ਢਿੱਲੋਂ ਦਾ ਹੈ। ਇਹ ਬੜੀ ਫੀਲਿੰਗ ਲੈ ਰਿਹਾ ਹੈ ਸਲਮਾਨ ਖਾਨ ਨੂੰ ਗਾਣੇ ‘ਚ ਲੈ ਕੇ ਆਇਆ। ਜਿਸ ਅੰਡਰਵਰਲਡ ਦੀ ਤੁਸੀਂ ਲੋਕ ਨਕਲ ਕਰ ਰਹੇ ਹੋ, ਅਸੀਂ ਅਸਲੀਅਤ ਵਿੱਚ ਜੀ ਰਹੇ ਹਾਂ। ਔਕਾਤ ਵਿੱਚ ਰਹੋ ਨਹੀਂ ਤਾਂ ਕੁੱਤੇ ਦੀ ਮੌਤ ਮਰ ਜਾਓਗੇ।
ਪੁਲਿਸ ਨੇ 23 ਸਾਲਾ ਵਿਕਰਮ ਸ਼ਰਮਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਕੈਨੇਡਾ ਦਾ ਮੰਨਣਾ ਹੈ ਕਿ ਉਹ ਭਾਰਤ ਵਿੱਚ ਹੈ। ਕੈਨੇਡੀਅਨ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਕੋਲ ਵਿਕਰਮ ਦੀ ਕੋਈ ਫੋਟੋ ਨਹੀਂ ਹੈ। ਹਾਲਾਂਕਿ, ਕੁਝ ਪਛਾਣ ਜਾਰੀ ਕੀਤੀ ਗਈ ਹੈ। ਪੁਲਿਸ ਮੁਤਾਬਕ ਉਹ ਦੱਖਣੀ ਏਸ਼ੀਆਈ ਵਿਅਕਤੀ ਹੈ ਅਤੇ ਉਸ ਦਾ ਕੱਦ ਕਰੀਬ 5 ਫੁੱਟ 9 ਇੰਚ ਹੈ। ਭਾਰ ਲਗਭਗ 200 ਪੌਂਡ ਯਾਨੀ 90 ਕਿਲੋਗ੍ਰਾਮ ਹੈ। ਉਸਦੀਆਂ ਅੱਖਾਂ ਭੂਰੀਆਂ ਅਤੇ ਵਾਲ ਕਾਲੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।