ਨਿਊਜ਼ ਡੈਸਕ: ਕੈਨੇਡਾ ਦੀ ਆਰਸੀਐਮਪੀ ਦੀ ਟੀਮ ਨੇ ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਗੋ.ਲੀਬਾਰੀ ਕਰਨ ਵਾਲੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਦੀ ਪਛਾਣ ਹੋ ਗਈ ਹੈ। ਦਸ ਦਈਏ ਕਿ ਇਸ ਘਟਨਾ ਨੂੰ ਇਸ ਸਾਲ 2 ਸਤੰਬਰ ਨੂੰ ਅੰਜਾਮ ਦਿੱਤਾ ਗਿਆ ਸੀ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫੜਿਆ ਗਿਆ ਵਿਅਕਤੀ ਭਾਰਤੀ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਗ੍ਰਿਫਤਾਰ ਵਿਅਕਤੀ ਅਭਿਜੀਤ ਕਿੰਗਰਾ ਹੈ ਜਿਸ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਕਿਹਾ ਹੈ ਕਿ ਉਹ ਇੱਕ ਹੋਰ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸਦਾ ਨਾਮ ਵਿਕਰਮ ਸ਼ਰਮਾ ਹੈ ਜੋ ਇਸ ਸਮੇਂ ਭਾਰਤ ਵਿੱਚ ਹੈ। ਕੈਨੇਡੀਅਨ ਪੁਲਿਸ ਕੋਲ ਵਿਕਰਮ ਸ਼ਰਮਾ ਦੀ ਫੋਟੋ ਨਹੀਂ ਹੈ। ਪੁਲਿਸ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਜਾਰੀ ਕਰ ਦਿੱਤੀ ਹੈ।
ਕੋਲਵੁੱਡ ਇਲਾਕੇ ‘ਚ 2 ਸਤੰਬਰ 2024 ਨੂੰ ਗੋ.ਲੀਬਾਰੀ ਹੋਈ ਸੀ। ਗੋ.ਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ, ਗੋਲਡੀ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਲਈ ਗਈ ਹੈ। ਇਸ ਦੇ ਨਾਲ ਹੀ ਕੈਨੇਡਾ ‘ਚ ਇਕ ਜੌਹਰੀ ਦੇ ਘਰ ‘ਤੇ ਗੋ.ਲੀਬਾਰੀ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਵੀ ਇਸੇ ਗੈਂਗ ਨੇ ਲਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।