ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਤੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬਰਸਾਤ ਆਉਂਦੀ ਹੈ ਸੀਵਰੇਜ ਦਾ ਪਾਣੀ, ਗੰਦੇ ਪਾਣੀ ਦੀ ਟੈਸਟਿੰਗ ਕਰ ਰਹੇ ਹਾਂ, ਉਸ ਨੂੰ ਹੋਰ ਚੁਸਤ ਰੁਸਤ ਕਰਨ ਵਾਸਤੇ ਸਾਰੇ ਡਿਪਾਰਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਕਿਹਾ ਕਿ ਦੋ ਮੁੱਖ ਮੰਤਵ ‘ਯੁੱਧ ਨਸ਼ਿਆਂ ਵਿਰੁਧ’ ਤੇ ਗੰਦੇ ਪਾਣੀ ਦੀ ਰੋਕਥਾਮ ਨੂੰ ਲੈ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੁਲਿਸ ਦੇ ਡੰਡੇ ਤੋਂ ਇਲਾਵਾ ਸਰਕਾਰ ਹੋਰ ਉਪਰਾਲੇ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 50-50 ਬਿਸਤਰਿਆਂ ਦੇ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨਾਂ ਨਸ਼ਾ ਛੁਡਾਓ ਕੇਂਦਰਾਂ ’ਚ ਹੁਨਰ ਸਿਖ਼ਲਾਈ ਸੈਂਟਰ ਬਣਾਏ ਜਾਣਗੇ। ਨਸ਼ਾ ਕਰ ਰਹੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਰੁਜ਼ਗਾਰ ਦਿੱਤਾ ਜਾਵੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ , ਚਿਕਨਗੁਨੀਆਂ ਜਾਂ ਮਲੇਰੀਆ ਆਦਿ ਰੋਕਥਾਮ ਲਈ ਵਲੰਟੀਅਰ ਤਿਆਰ ਕੀਤੇ ਗਏ ਹਨ। ਉਨ੍ਹਾਂ ਨੂੰ ਵਿਦਿਆਰਥੀਆ ਨੂੰ ਲਾਰਵੇ ਦੀ ਪਛਾਣ ਕਰਨ ਲਈ ਸਿਖ਼ਲਾਈ ਦਿੱਤੀ ਗਈ ਹੈ। ਇਸ ਨਾਲ ਲੋਕਾਂ ਨੂੰ ਫ਼ਾਇਦਾ ਹੋਵੇਗਾ।