ਅੰਮ੍ਰਿਤਸਰ: ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਫੀਸ ‘ਚ ਵਾਧਾ ਕਰਨ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਮੰਤਰੀ ਓਮਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਐਮਬੀਬੀਐਸ ਦੀ ਪੜ੍ਹਾਈ ਮਹਿੰਗੀ ਕਰ ਡਾਕਟਰ ਬਣਨ ਦਾ ਸੁਪਨਾ ਸਜਾਏ ਨੌਜਵਾਨ ਭਵਿੱਖ ਖਰਾਬ ਕਰਨ ‘ਤੇ ਲੱਗੀ ਹੈ। ਇਸ ਦੌਰਾਨ ਆਪ ਆਗੂਆਂ ਨੇ ਜਮ ਕੇ ਨਾਅਰੇਬਾਜ਼ੀ ਕੀਤੀ ਕਿਹਾ ਕਿ ਸਰਕਾਰ ਲੋਕਾਂ ਨਾਲ ਧੱਕਾ ਕਰ ਰਹੀ ਹੈ।
ਉਥੇ ਹੀ, ਮੰਤਰੀ ਓਪੀ ਸੋਨੀ ਅੱਜ ਪਟਿਆਲਾ ਵਿੱਚ ਸਨ। ਇਸ ਦੌਰਾਨ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਟੂਡੈਂਟਸ ਵਿਰੋਧ ਵੱਜੋਂ ਕਾਲੀਆਂ ਪੱਟੀਆਂ ਬੰਨ ਕੇ ਉਨ੍ਹਾਂ ਦੇ ਸਾਹਮਣੇ ਆਏ ਅਤੇ ਫੀਸ ਵਧਾਉਣ ਦਾ ਵਿਰੋਧ ਜਤਾਉਂਦੇ ਹੋਏ ਆਪਣਾ ਮੰਗ ਪੱਤਰ ਸੌਂਪਿਆ। ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਇਸ ‘ਤੇ ਜ਼ਰੂਰ ਵਿਚਾਰ ਕਰਨਗੇ।