ਨਿਊਜ਼ ਡੈਸਕ: ਇਜ਼ਰਾਈਲ ਹਮਾਸ ਨੂੰ ਖਤਮ ਕਰਨ ਦੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਗਾਜ਼ਾ ਪੱਟੀ ‘ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਇਸ ਦੇ ਤਹਿਤ ਦੋ ਸਕੂਲਾਂ ‘ਚ ਸ਼ਰਨ ਲੈ ਰਹੇ ਦਰਜਨਾਂ ਫਲਸਤੀਨੀ ਇਜ਼ਰਾਇਲੀ ਹਵਾਈ ਹਮਲਿਆਂ ‘ਚ ਮਾਰੇ ਜਾਣ ਦੀ ਖਬਰ ਹੈ। ਇਜ਼ਰਾਈਲ ਦੱਖਣੀ ਗਾਜ਼ਾ ‘ਚ ਹਮਾਸ ਦੇ ਅੱਤਵਾਦੀਆਂ ਖਿਲਾਫ ਲਗਾਤਾਰ ਆਪਣੇ ਹਮਲੇ ਤੇਜ਼ ਕਰ ਰਿਹਾ ਹੈ। ਹਮਲੇ ਤੋਂ ਪਹਿਲਾਂ, ਇਜ਼ਰਾਈਲ ਨੇ ਸ਼ਨੀਵਾਰ ਨੂੰ ਦੱਖਣੀ ਗਾਜ਼ਾ ਦੇ ਕੁਝ ਹਿੱਸਿਆਂ ਵਿੱਚ ਨਾਗਰਿਕਾਂ ਨੂੰ ਉੱਥੋਂ ਜਾਣ ਦੀ ਚੇਤਾਵਨੀ ਦਿੱਤੀ ਸੀ। ਦਸ ਦਈਏ ਕਿ ਉੱਤਰੀ ਗਾਜ਼ਾ ‘ਤੇ ਕਬਜ਼ਾ ਕਰਨ ਤੋਂ ਬਾਅਦ ਇਜ਼ਰਾਈਲ ਇਸ ਛੋਟੇ ਤੱਟਵਰਤੀ ਖੇਤਰ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ।
ਗਾਜ਼ਾ ਵਿੱਚ ਹਮਾਸ ਦੇ ਅਨੁਸਾਰ, ਇਜ਼ਰਾਈਲੀ ਹਮਲੇ ਵਿੱਚ ਬੱਚਿਆਂ ਸਮੇਤ ਦਰਜਨਾਂ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਮਲਾ 24 ਘੰਟਿਆਂ ਦੇ ਅੰਦਰ ਦੂਜੀ ਵਾਰ ਹੋਇਆ ਅਤੇ ਸਕੂਲਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਸਕੂਲ ਵਿੱਚ 200 ਲੋਕ ਮਾਰੇ ਗਏ ਜਾਂ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਇਜ਼ਰਾਈਲ ਫੌਜ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਹੈ।
ਫਲਸਤੀਨੀ ਅਥਾਰਟੀ ਦੇ ਪ੍ਰਧਾਨ ਮੁਹੰਮਦ ਅੱਬਾਸ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਗਾਜ਼ਾ ਵਿੱਚ ਇਜ਼ਰਾਈਲੀ ਕਾਰਵਾਈ ਨੂੰ ਰੋਕਣ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਅੱਬਾਸ ਨੇ ਕਿਹਾ ਕਿ ਗਾਜ਼ਾ ਦੇ ਦੋ ਸਕੂਲਾਂ ਵਿੱਚ ਸੈਂਕੜੇ ਲੋਕ ਮਾਰੇ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਸਾਡੇ ਲੋਕਾਂ ਵਿਰੁੱਧ ਇਸ ਹਮਲੇ ਅਤੇ ਨਸਲਕੁਸ਼ੀ ਨੂੰ ਰੋਕਣ ਦੀ ਜ਼ਿੰਮੇਵਾਰੀ ਲੈਣ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.