ਮੈਕਸੀਕੋ: ਐਪਲ ਦੇ ਸਹਿ-ਸੰਸਥਾਪਕ Steve Wozniak ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਨੂੰ ਮੈਕਸੀਕੋ ਸਿਟੀ ‘ਚ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਰਾਇਟਰਜ਼ ਦੀ ਰਿਪੋਰਟ ਅਨੁਸਾਰ, ਉਸ ਨੂੰ ਸਟ੍ਰੋਕ ਤੋਂ ਬਾਅਦ ਬਾਅਦ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਐਪਲ ਦੇ ਸਹਿ-ਸੰਸਥਾਪਕ ਸਟੀਵ ਵੋਜ਼ਨਿਆਕ, 73, ਮੈਕਸੀਕੋ ਦੀ ਰਾਜਧਾਨੀ ਦੇ ਸਾਂਤਾ ਫੇ ਇਲਾਕੇ ਵਿੱਚ ਇੱਕ ਵਿਸ਼ਵ ਵਪਾਰ ਫੋਰਮ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਸਥਾਨਕ ਸਮੇਂ ਮੁਤਾਬਕ 4.20 ਮਿੰਟ ‘ਤੇ ਉਨ੍ਹਾਂ ਨੇ ਇਸ ਮੰਚ ‘ਤੇ ਭਾਸ਼ਣ ਦੇਣਾ ਸੀ ਪਰ ਉਨ੍ਹਾਂ ਦੀ ਤਬੀਅਤ ਖਰਾਬ ਹੋਣ ‘ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।