ਮਹਿਲਾ ਸ਼ਕਤੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Global Team
2 Min Read

ਚੰਡੀਗੜ੍ਹ: ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ, 2022 ਲਈ ਸੂਬੇ ਦੀਆਂ ਯੋਗ ਮਹਿਲਾਵਾਂ ਤੋਂ 31 ਅਕਤੂਬਰ 2022 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਜੋ ਮਹਿਲਾਵਾਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਅਤੇ ਸਮਾਜ ਵਿੱਚ ਔਰਤਾਂ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਪਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਐਵਾਰਡ ਵਿੱਚ 2 ਲੱਖ ਰੁਪਏ ਨਕਦ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ ਸ਼ਾਮਲ ਹੈ। ਡਾ.ਬਲਜੀਤ ਕੌਰ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਵਾਰਡ ਲਈ www.awards.gov.in ਪੋਰਟਲ ‘ਤੇ ਆਨਲਾਈਨ ਅਪਲਾਈ ਕਰਨ।

ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਪੁਰਸਕਾਰ 15 ਮਹਿਲਾਵਾਂ ਨੂੰ 8 ਮਾਰਚ, 2023 ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਲਈ ਸਿਰਫ ਵਿਅਕਤੀਗਤ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ, ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ, ਉਸ ਨੇ ਇਹ ਐਵਾਰਡ (ਇਸਤਰੀ ਸ਼ਕਤੀ ਸਮੇਤ) ਪਹਿਲਾ ਪ੍ਰਾਪਤ ਨਾ ਕੀਤਾ ਹੋਵੇ।

ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸ਼ਕਤੀ ਪੁਰਸਕਾਰ ਵਧੀਆ ਕੰਮ ਲਈ, ਤਰਜੀਹੀ ਤੌਰ ‘ਤੇ ਅਸਧਾਰਨ ਸਥਿਤੀਆਂ ਵਿੱਚ, ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਦਿੱਤਾ ਜਾਦਾ ਹੈ। ਨਾਮਜ਼ਦਗੀਆਂ/ਅਰਜ਼ੀਆਂ ਔਰਤਾਂ ਜਾਂ ਇਸ ਥੀਮ ਨਾਲ ਸਬੰਧਤ ਸਿਰਫ਼ www.awards.gov.in ਪੋਰਟਲ ‘ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਰਜ਼ੀਆ ਕੇਵਲ ਆਨਲਾਈਨ ਹੀ ਸਵਿਕਾਰ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਮਹਿਲਾ ਅਤੇ ਬਾਲ ਮੰਤਰਾਲੇ ਦੀ ਵੈਬਸਾਈਟ http://www.wcd.nic.in ਤੋ ਡਾਊਨਲੋਡ ਕਰਕੇ 31 ਅਕਤੂਬਰ, 2022 ਤੱਕ ਨਾਮਜ਼ਦਗੀਆਂ/ਬਿਨੈ ਪੱਤਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

Share This Article
Leave a Comment