ਐੱਨ ਵੀ ਰਾਮੰਨਾ ਦੀ ਚੀਫ਼ ਜਸਟਿਸ ਲਈ ਨਿਯੁਕਤੀ

TeamGlobalPunjab
1 Min Read

ਨਵੀਂ ਦਿੱਲੀ : -ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਐੱਨ ਵੀ ਰਾਮੰਨਾ ਨੂੰ ਰਾਸ਼ਟਰਪਤੀ ਨੇ ਦੇਸ਼ ਦੇ ਅਗਲੇ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜਸਟਿਸ ਰਾਮੰਨਾ 24 ਅਪ੍ਰੈਲ ਨੂੰ 48ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲੈਣਗੇ। ਉਹ ਅਗਲੇ ਸਾਲ 26 ਅਗਸਤ ਨੂੰ ਸੇਵਾਮੁਕਤ ਹੋਣਗੇ।

ਦੱਸ ਦਈਏ ਮੌਜੂਦਾ ਚੀਫ਼ ਜਸਟਿਸ ਐੱਸ ਏ ਬੋਬੜੇ 23 ਅਪ੍ਰੈਲ ਨੂੰ ਰਿਟਾਇਰ ਹੋਣ ਵਾਲੇ ਹਨ। ਜਸਟਿਸ ਰਾਮੰਨਾ ਨੂੰ ਰਾਸ਼ਟਰਪਤੀ ਦੇ ਦਸਤਖ਼ਤਾਂ ਵਾਲਾ ਨਿਯੁਕਤੀ ਪੱਤਰ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਪੀ ਕੇ ਮਿਸ਼ਰਾ ਤੇ ਕਾਨੂੰਨ ਮੰਤਰਾਲੇ ਦੇ ਸਕੱਤਰ ਬਰੁਨ ਮਿੱਤਰਾ ਨੇ ਸੌਂਪਿਆ।

TAGGED: ,
Share this Article
Leave a comment