ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਐੱਫ਼ਸੀਆਰਏ ਅਧੀਨ ਮਿਲੀ ਪ੍ਰਵਾਨਗੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਟਵੀਟ

TeamGlobalPunjab
2 Min Read

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਨੂੰ ਫਾਰਨ ਕੰਟ੍ਰੀਬੁਸ਼ਨ (ਰੈਗੂਲੇਸ਼ਨ) ਐਕਟ, 2010 (ਐੱਫ਼ਸੀਆਰਏ) ਅਧੀਨ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ 5 ਸਾਲਾਂ ਲਈ ਵੈਲਿਡ ਹੋਵੇਗੀ। ਦੱਸ ਦਈਏ ਕਿ ਇਸ ਐਕਟ ਦੀ ਪ੍ਰਵਾਨਗੀ ਤੋਂ ਬਾਅਦ ਹੁਣ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਲਈ ਪੂਰੀ ਦੁਨੀਆ ਤੋਂ ਵਿਦੇਸ਼ੀ ਫੰਡ ਪ੍ਰਾਪਤ ਹੋ ਸਕੇਗਾ। ਜਿਸ ਨਾਲ ਗੁਰੂ ਸਾਹਿਬਾਨਾਂ ਦੇ ‘ਸਰਬੱਤ ਦਾ ਭਲਾ’ ਦੇ ਫ਼ਲਸਫ਼ੇ ਨੂੰ ਅੱਗੇ ਵਧਾਉਣ ਵਿੱਚ ਬਹੁਤ ਮਦਦ ਮਿਲੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀਅਤ ਸਾਨੂੰ ਕਈ ਦਹਾਕਿਆਂ ਤੋਂ ਸ਼ਕਤੀ ਪ੍ਰਦਾਨ ਕਰਦੀ ਆ ਰਹੀ ਹੈ। ਵਿਸ਼ਵ ਦੀ ਵਿਆਪਕ ਸੰਗਤ ਉੱਥੇ ਸੇਵਾ ਲਈ ਅਸਮਰਥ ਹੋ ਰਹੀ ਸੀ। ਜਿਸ ਦੇ ਚੱਲਦਿਆਂ ਮੋਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐਫ.ਸੀ.ਆਰ.ਏ. (ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ) ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਪ੍ਰਵਾਨ ਕੀਤਾ ਗਿਆ। ਜਿਸ ਨਾਲ ਵਿਦੇਸ਼ ਭਰ ਤੋਂ ਸੰਗਤ ਸੇਵਾ ਲਈ ਯੋਗਦਾਨ ਪਾਉਣ ਦੇ ਸਮਰਥ ਹੋਵੇਗੀ।

ਕੇਂਦਰੀ ਫ਼ੂਡ ਪ੍ਰੋਸੇਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸਭ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਸ਼ੇਸ਼ ਧਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸੰਭਵ ਬਣਾਉਣ ਲਈ ਮੈਂ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੀ ਬਹੁਤ ਸ਼ੁਕਰਗੁਜ਼ਾਰ ਹਾਂ।

Share This Article
Leave a Comment