ਚੰਡੀਗੜ੍ਹ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਦਿਓਲ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਖਿਲਾਫ਼ ਦਿਓਲ ਨੇ ਕੋਰਟ ‘ਚ ਪੈਰਵੀ ਕੀਤੀ ਸੀ ਤੇ ਚੰਨੀ ਸਰਕਾਰ ਵੱਲੋਂ ਉਨ੍ਹਾਂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਤੋਂ ਬਾਅਦ ਹੀ ਉਨ੍ਹਾਂ ਦੀ ਨਿਯੁਕਤੀ ਵਿਵਾਦਾਂ ‘ਚ ਆ ਗਈ ਸੀ।
ਇਸ ਤੋਂ ਇਲਾਵਾ ਏਪੀਐੱਸ ਦਿਓਲ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ਼ ਕੇਸ ਵੀ ਲੜਿਆ ਸੀ।