ਜਲੰਧਰ: ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਚ ਮ੍ਰਿਤਕ ਦੇਹ ਮਿਲੀ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ।
ਦੱਸ ਦਈਏ ਕਿ ਡੀਐੱਸਪੀ ਦਲਬੀਰ ਸਿੰਘ ਦਿਓਲ ਅਰਜਨ ਅਵਾਰਡ ਦੇ ਨਾਲ ਸਨਮਾਨਿਤ ਸਨ। ਵੇਟ ਲਿਫਟਿੰਗ ’ਚ ਵੀ ਕਈ ਮੈਡਲ ਹਾਸਿਲ ਕਰ ਚੁੱਕੇ ਸਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਲਾਕੇ ਦੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।