ਭਾਈ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਹਥਿਆਰਾਂ ਦੇ ਲਾਇਸੰਸ ਕੀਤੇ ਜਾ ਸਕਦੇ ਨੇ ਰੱਦ

Rajneet Kaur
2 Min Read

ਚੰਡੀਗੜ੍ਹ: ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।

ਦੱਸ ਦਈਏ ਕਿ ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹਰ ਕਿਸੇ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਨੂੰ ਸੁਰੱਖਿਆ ਗਾਰਡ ਵਜੋਂ ਵਰਤਣ ਲਈ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਭੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜਿਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment