ਸੈਨਾ ਦਿਵਸ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਫੌਜ ਦੀ ਹਿੰਮਤ ਅਤੇ ਦ੍ਰਿੜ ਵਚਨਬੱਧਤਾ ਨੂੰ ਕੀਤਾ ਸਲਾਮ; ਪੜ੍ਹੋ ਕੀ ਕਿਹਾ

Global Team
3 Min Read

ਨਵੀ ਦਿੱਲੀ : ਹਰ ਸਾਲ ਅਸੀਂ 15 ਜਨਵਰੀ ਨੂੰ ਭਾਰਤੀ ਸੈਨਾ ਦਿਵਸ ਮਨਾਇਆ ਜਾਂਦਾ ਹੈ। ਭਾਰਤੀ ਸੈਨਾ ਦਿਵਸ ਉਨ੍ਹਾਂ ਸਾਰੇ ਸੈਨਿਕਾਂ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਭਾਰਤ ਮਾਤਾ ਦੇ ਚਰਨਾਂ ਵਿੱਚ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਹੈ। ਅੱਜ ਸੈਨਾ ਦਿਵਸ ਹੈ। ਸੈਨਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਸੈਨਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਇਸ ਮੌਕੇ ਅਸੀਂ ਭਾਰਤੀ ਫੌਜ ਦੀ ਹਿੰਮਤ ਅਤੇ ਦ੍ਰਿੜ ਵਚਨਬੱਧਤਾ ਨੂੰ ਸਲਾਮ ਕਰਦੇ ਹਾਂ।।

ਸੈਨਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤੀ ਫੌਜ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਨਿਰਸਵਾਰਥ ਸੇਵਾ ਦਾ ਪ੍ਰਤੀਕ ਹਨ, ਜੋ ਸਭ ਤੋਂ ਮੁਸ਼ਕਲ ਹਾਲਾਤਾਂ ਵਿੱਚ ਵੀ ਦ੍ਰਿੜਤਾ ਨਾਲ ਦੇਸ਼ ਦੀ ਰੱਖਿਆ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਉਨ੍ਹਾਂ ਦੀ ਹਿੰਮਤ ਅਤੇ ਅਟੁੱਟ ਵਚਨਬੱਧਤਾ ਨੂੰ ਸਲਾਮ ਕਰਦਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ ਕਿ “ਸਾਡੇ ਸੈਨਿਕ ਨਿਰਸਵਾਰਥ ਸੇਵਾ ਦਾ ਪ੍ਰਤੀਕ ਹਨ, ਜੋ ਸਭ ਤੋਂ ਚੁਣੌਤੀਪੂਰਨ ਹਾਲਾਤਾਂ ਵਿੱਚ ਵੀ ਅਟੁੱਟ ਇਰਾਦੇ ਨਾਲ ਰਾਸ਼ਟਰ ਦੀ ਰੱਖਿਆ ਕਰਦੇ ਹਨ। ਉਨ੍ਹਾਂ ਦਾ ਸਮਰਪਣ ਪੂਰੇ ਦੇਸ਼ ਵਿੱਚ ਵਿਸ਼ਵਾਸ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਨੂੰ ਪ੍ਰੇਰਿਤ ਕਰਦਾ ਹੈ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਉਨ੍ਹਾਂ ਲੋਕਾਂ ਨੂੰ ਬਹੁਤ ਸਤਿਕਾਰ ਨਾਲ ਯਾਦ ਕਰਦਾ ਹੈ ਜਿਨ੍ਹਾਂ ਨੇ ਆਪਣਾ ਫਰਜ਼ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਫੌਜ ਦਿਵਸ ਦੇ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਰਾਸ਼ਟਰ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ “ਅਸੀਂ ਆਪਣੇ ਸਾਥੀਆਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ ਰਾਸ਼ਟਰ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਦੀ ਸਰਵਉੱਚ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗੀ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment