ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀ ਲੱਗਣ ਕਾਰਨ ਇੱਕ ਹੋਰ ਜਵਾਨ ਦੀ ਮੌਤ

Prabhjot Kaur
1 Min Read

ਬਠਿੰਡਾ: ਬਠਿੰਡਾ ਮਿਲਟਰੀ ਸਟੇਸ਼ਨ ‘ਚ 4 ਫੌਜੀਆਂ ਦੇ ਕਤਲ ਤੋਂ ਬਾਅਦ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਵਿਚ ਇਕ ਹੋਰ ਫੌਜੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਅਚਨਚੇਤ ਚੱਲੀ ਜਿਸ ਵਿਚ ਇਕ ਫੌਜੀ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਫੌਜੀ ਦੀ ਦੇਹ ਸਿਵਲ ਹਸਪਤਾਲ ਬਠਿੰਡਾ ਵਿਖੇ ਰਖਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਡਿਊਟੀ ਦੌਰਾਨ ਹਥਿਆਰਾਂ ਦੀ ਸਫ਼ਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ।

ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਸਵੇਰੇ ਲਗਭਗ 4.35 ਵਜੇ ਗੋਲੀਬਾਰੀ ਹੋਈ ਸੀ। ਇਸ ਘਟਨਾ ਵਿਚ 4 ਜਵਾਨਾਂ ਦੀ ਮੌਤ ਹੋ ਗਈ ਸੀ। ਬਠਿੰਡਾ ਦੇ SP (D) ਅਜੇ ਗਾਂਧੀ ਨੇ ਦੱਸਿਆ ਸੀ ਕਿ ਫਾਇਰਿੰਗ ਕਰਨ ਵਾਲੇ 2 ਵਿਅਕਤੀ ਸਿਵਲ ਕੱਪੜਿਆਂ ਵਿੱਚ ਸਨ ਅਤੇ ਉਨ੍ਹਾਂ ਨੇ ਸੁੱਤੇ ਹੋਏ ਜਵਾਨਾਂ ਨੂੰ ਨਿਸ਼ਾਨਾਂ ਬਣਾਇਆ ਸੀ। ਮੌਕੇ ਤੋਂ ਪੁਲਿਸ ਨੂੰ 19 ਖੋਲ੍ਹ ਵੀ ਬਰਾਮਦ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment